ਆਪ ਵੱਲੋਂ ਬਲਜਿੰਦਰ ਕੌਰ ਤੁੰਗਵਾਲੀ ਮਹਿਲਾ ਵਿੰਗ ਪੰਜਾਬ ਪ੍ਰਧਾਨ ਬਣੀ


ਬਠਿੰਡਾ, 12 ਜੁਲਾਈ , ਬਲਵਿੰਦਰ ਸਿੰਘ ਭੁੱਲਰ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਢਾਂਚੇ ਨੂੰ ਹੋਰ ਮਜ਼ਬੂਤੀ ਦਿੰਦੇ ਹੋਏ ਨਵੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ, ਜਿਸ ਦੇ ਤਹਿਤ ਬਠਿੰਡਾ ਜਿਲ੍ਹੇ ਨਾਲ ਸੰਬੰਧਿਤ ਹਲਕਾ ਭੁੱਚੋ ਮੰਡੀ ਤੋਂ ਬਲਜਿੰਦਰ ਕੌਰ ਤੁੰਗਵਾਲੀ ਨੂੰ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਬਠਿੰਡਾ ਸ਼ਹਿਰੀ ਤੋਂ ਅੰਮ੍ਰਿਤ ਲਾਲ ਅਗਰਵਾਲ ਨੂੰ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਸ੍ਰੀ ਮਤੀ ਤੁੰਗਵਾਲੀ ਅਤੇ ਸ੍ਰੀ ਅਗਰਵਾਲ ਦੀ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਵਲੋਂ ਉਹਨਾਂ ਨੂੰ ਇਹਨਾਂ ਜਿੰਮੇਵਾਰੀਆਂ ਨਾਲ ਨਿਵਾਜ਼ਿਆ ਗਿਆ ਹੈ।ਬਠਿੰਡਾ ਜਿਲ੍ਹੇ ਦੇ ਸਾਰੇ ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਇਹਨਾਂ ਨਿਯੁਕਤੀਆਂ ਦਾ ਸੁਆਗਤ ਕੀਤਾ ਗਿਆ ਤੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।

Total Views: 68 ,
Real Estate