
ਰਾਸ਼ਟਰਪਤੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ ਉਹ ਸੰਯੁਕਤ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹੀ ਸਮਰਥਨ ਦੇਵੇਗੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਬੈਠਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਗਾਮੀ ਰਾਸ਼ਟਰਪਤੀ ਚੋਣਾਂ ‘ਤੇ ਚਰਚਾ ਲਈ ਬੁਲਾਈ ਗਈ ਸੀ। ਇਸ ਮੀਟਿੰਗ ਤੋਂ ਬਾਅਦ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਆਪ’ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਅਤੇ ਸਰਬਸੰਮਤੀ ਨਾਲ ਨੇ ਫੈਸਲਾ ਕੀਤਾ ਕਿ ਰਾਸ਼ਟਰਪਤੀ ਅਹੁਦੇ ਲਈ ਅਸੀਂ ਇਸ ਚੋਣ ਵਿਚ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰਾਂਗੇ। ਸੰਜੇ ਸਿੰਘ ਨੇ ਇਹ ਵੀ ਕਿਹਾ, “ਅਸੀਂ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਜੀ ਦਾ ਵੀ ਸਨਮਾਨ ਕਰਦੇ ਹਾਂ, ਪਰ ਚੋਣ ਵਿੱਚ ਅਸੀਂ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰਾਂਗੇ। ਪਾਰਟੀ ਦੇ ਸਾਰੇ ਵਿਧਾਇਕ ਅਤੇ ਸੰਸਦ ਮੈਂਬਰ 18 ਤਰੀਕ ਨੂੰ ਯਸ਼ਵੰਤ ਸਿਨਹਾ ਨੂੰ ਆਪਣੀ ਵੋਟ ਦੇਣਗੇ। ਅਰਵਿੰਦ ਕੇਜਰੀਵਾਲ ਅਤੇ ਪੀਏਸੀ ਨੇ ਇਹ ਫੈਸਲਾ ਲਿਆ ਹੈ।
Total Views: 343 ,
Real Estate
















