ਨੱਕੋ-ਨੱਕ ਭਰੀ ਸੁਖਨਾ ਲੇਕ ,ਖੋਲ੍ਹਿਆ ਗਿਆ ਫਲੱਡ ਗੇਟ, ਪੰਚਕੂਲਾ-ਮੁਹਾਲੀ ‘ਚ ਅਲਰਟ

ਪੰਜਾਬ ਦੇ ਕਈ ਹਿੱਸਿਆਂ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਹੀ ਰਹੀ ਹੈ ਪਰ ਇਸ ਦੇ ਨਾਲ ਹੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਲਗਾਤਾਰ ਮੀਂਹ ਕਾਰਨ ਸੜਕਾਂ ਨੇ ਨਦੀ ਦਾ ਰੂਪ ਧਾਰਿਆ ਹੋਇਆ ਹੈ। ਚੰਡੀਗੜ੍ਹ ‘ਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਦਸ ਦਈਏ ਕਿ ਭਾਰੀ ਮੀਂਹ ਪੈਣ ਕਾਰਨ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਣ ਕਾਰਨ ਰਾਤ 1:20 ਵਜੇ ਫਲੱਡ ਗੇਟ ਖੋਲ੍ਹਣਾ ਪਿਆ। ਰਾਤ ਹੋਣ ਕਾਰਨ ਤਿੰਨੋਂ ਫਲੱਡ ਗੇਟ ਨਹੀਂ ਖੋਲ੍ਹੇ ਜਾ ਸਕੇ। ਸਿਰਫ਼ ਇਕ ਗੇਟ ਖੋਲ੍ਹ ਕੇ ਪਾਣੀ ਛੱਡਿਆ ਗਿਆ ਹੈ। ਸੁਖਨਾ ਲੇਕ ‘ਚ ਪਾਣੀ ਦਾ ਪੱਧਰ ਪਹਿਲਾਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਸੀ। ਕਿਹਾ ਜਾ ਰਿਹਾ ਸੀ ਕਿ ਜੇਕਰ ਇਸ ਤਰ੍ਹਾਂ ਹੀ ਮੀਂਹ ਪੈਂਦਾ ਰਿਹਾ ਤਾਂ ਸੁਖਨਾ ਲੇਕ ਦੇ ਦਰਵਾਜ਼ੇ ਖੋਲ੍ਹ ਦਿੱਤੇ ਜਾਣਗੇ। iesਮੌਨਸੂਨ ਸੀਜ਼ਨ ਵਿੱਚ ਪਹਿਲੀ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਅਗਸਤ 2020 ਵਿੱਚ ਜਦੋਂ ਫਲੱਡ ਗੇਟ ਖੋਲ੍ਹੇ ਗਏ ਸਨ ਤਾਂ ਪਾਣੀ ਦੇ ਤੇਜ਼ ਵਹਾਅ ਕਾਰਨ ਬਲਟਾਣਾ ਦੀ ਪੁਲਿਸ ਚੌਕੀ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ। ਇੱਥੋਂ ਤੱਕ ਕਿ ਲੋਕਾਂ ਦੇ ਵਾਹਨ ਵੀ ਪਾਣੀ ਵਿੱਚ ਡੁੱਬ ਗਏ ਸਨ। ਪੁਲਿਸ ਚੌਕੀ ਦਾ ਰਿਕਾਰਡ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿੱਚ ਹੁਣ ਤਕ ਬਹੁਤ ਬਾਰਿਸ਼ ਹੋਈ ਹੈ। 1 ਜੂਨ ਤੋਂ ਹੁਣ ਤੱਕ 387.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਔਸਤ ਨਾਲੋਂ 37 ਫੀਸਦੀ ਵੱਧ ਹੈ।

Total Views: 128 ,
Real Estate