29 ਜੁਲਾਈ ਤੱਕ ਮਜੀਠੀਆ ਨੂੰ ਨਹੀਂ ਕੋਈ ਰਾਹਤ

ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਉਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ ‘ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ।

Total Views: 387 ,
Real Estate