ਮੁਰਮੂ ਅੱਜ ਰਾਸ਼ਟਰਪਤੀ ਅਹੁਦੇ ਦੀ ਚੁੱਕਣਗੇ ਸਹੁੰ

ਭਾਰਤ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 10:15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਵੇਗਾ। ਚੀਫ਼ ਜਸਟਿਸ ਐਨਵੀ ਰਮਨ ਉਨ੍ਹਾਂ ਨੂੰ ਸਹੁੰ ਚੁਕਾਉਣਗੇ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਰਾਸ਼ਟਰਪਤੀ ਦਾ ਭਾਸ਼ਣ ਵੀ ਹੋਵੇਗਾ। ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਮਹਿਲਾ ਕਬਾਇਲੀ ਰਾਸ਼ਟਰਪਤੀ ਹੈ। ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਚੁਣੇ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮਾਰੋਹ ਤੋਂ ਪਹਿਲਾਂ ਸੰਸਦ ਪਹੁੰਚਣਗੇ।ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਮੰਤਰੀ ਮੰਡਲ ਦੇ ਮੈਂਬਰ, ਰਾਜਪਾਲ, ਮੁੱਖ ਮੰਤਰੀ, ਕੂਟਨੀਤਕ ਮਿਸ਼ਨਾਂ ਦੇ ਮੁਖੀ, ਸੰਸਦ ਦੇ ਮੈਂਬਰ ਅਤੇ ਸਰਕਾਰੀ ਸਿਵਲ ਅਤੇ ਫੌਜੀ ਅਧਿਕਾਰੀਆਂ ਦੇ ਮੁਖੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਸੰਸਦ ਦੇ ਸੈਂਟਰਲ ਹਾਲ ਵਿੱਚ ਸਮਾਰੋਹ ਦੀ ਸਮਾਪਤੀ ‘ਤੇ, ਰਾਸ਼ਟਰਪਤੀ ‘ਰਾਸ਼ਟਰਪਤੀ ਭਵਨ’ ਲਈ ਰਵਾਨਾ ਹੋਣਗੇ, ਜਿੱਥੇ ਉਨ੍ਹਾਂ ਨੂੰ ‘ਇੰਟਰ-ਸਰਵਿਸ ਗਾਰਡ ਆਫ ਆਨਰ’ ਪੇਸ਼ ਕੀਤਾ ਜਾਵੇਗਾ ।

Total Views: 60 ,
Real Estate