
ਅੰਮ੍ਰਿਤਸਰ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਨੂੰ ਬਠਿੰਡਾ ਅਤੇ ਗੁਰਦਾਸਪੁਰ ਦੀਆਂ ਜੇਲ੍ਹਾਂ ਵਿੱਚ ਵੀ ਕੈਦੀਆਂ ਦੇ ਡੋਪ ਟੈਸਟ ਕਰਵਾਏ ਗਏ। ਗੁਰਦਾਸਪੁਰ ਜੇਲ੍ਹ ਵਿੱਚ 425 ਕੈਦੀ ਪਾਜ਼ੇਟਿਵ ਪਾਏ ਗਏ ਹਨ। ਬਠਿੰਡਾ ਜੇਲ੍ਹ ਵਿੱਚ ਦੋ ਦਿਨਾਂ ਵਿੱਚ 1673 ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ। ਇਨ੍ਹਾਂ ਵਿੱਚੋਂ 647 ਦੀ ਰਿਪੋਰਟ ਪਾਜ਼ੇਟਿਵ ਆਈ ਹੈ।ਇਸ ਦੇ ਨਾਲ ਹੀ 1026 ਕੈਦੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪਾਜ਼ੇਟਿਵ ਆਏ ਵਿਅਕਤੀਆਂ ਵਿੱਚੋਂ 604 ਕੈਦੀ ਪਹਿਲਾਂ ਹੀ ਪੰਜਾਬ ਸਰਕਾਰ ਦੇ ਓਟ ਕਲੀਨਿਕ ਤੋਂ ਨਸ਼ਾ ਛੁਡਾਊ ਦਵਾਈ ਲੈ ਰਹੇ ਹਨ ਜਦਕਿ 43 ਨਵੇਂ ਕੇਸ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਆਈਆਂ ਕੈਦੀਆਂ ਦੀਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਉਹ ਬੁਪ੍ਰੇਨੋਰਫਾਈਨ ਨਾਮਕ ਦਵਾਈ ਲੈ ਰਹੇ ਸਨ।ਇਸ ਤੋਂ ਇਲਾਵਾ ਰਿਪੋਰਟ ‘ਚ ਟਰਾਮਾਡੋਲ ਨਾਂ ਦੀ ਗੋਲੀ ਲੈਣ ਦਾ ਵੀ ਖੁਲਾਸਾ ਹੋਇਆ ਹੈ।
Total Views: 307 ,
Real Estate



















