ਨਾ ਤਾਂ ਮੂਸਾ ਪਿੰਡ ਛੱਡਾਂਗੇ ਤੇ ਨਾ ਹੀ ਕਿਸੇ ਧਮਕੀ ਤੋਂ ਡਰਾਂਗੇ : ਬਲਕੌਰ ਸਿੰਘ ਸਿੱਧੂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਧਮਕੀਆਂ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਕਿਉਂਕਿ ਉਸ ਦਾ ਪਰਿਵਾਰ ਕਦੇ ਵੀ ਸਿੱਧੂ ਦੀ ਹਵੇਲੀ ਛੱਡੇਗਾ ਨਹੀਂ ਜਾਵੇਗਾ ਅਤੇ ਕਿਸੇ ਗੈਂਗਸਟਰ ਦੀ ਧਮਕੀ ਤੋਂ ਨਹੀਂ ਡਰੇਗਾ।
ਸਿੱਧੂ ਦੇ ਪਿਤਾ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਿੰਡ ਜਵਾਹਰਕੇ ਪਹੁੰਚੇ ਸਨ ਜਿਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਸਿੱਧੂ ਦੀ ਮਾਤਾ ਸਰਪੰਚ ਚਰਨ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਦੌਰਾਨ ਸਿੱਧੂ ਦੇ ਪਿਤਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਬੱਚਾ ਗੋਦ ਲਿਆ ਹੈ। ਜੇਕਰ ਇਹ ਲੋਕ ਝੂਠੀਆਂ ਅਫਵਾਹਾਂ ਫੈਲਾਉਣ ਤੋਂ ਬਾਜ ਨਾ ਆਏ ਤਾਂ ਕੋਈ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Total Views: 406 ,
Real Estate