ਪਾਕਿਸਤਾਨ ਵਿੱਚ ਪੰਜਾਬੀ ਭਾਸ਼ਾ ਲਈ ਕੰਮ ਕਰਨ ਵਾਲੀ ਸੰਸਥਾ ਪੰਜਾਬ ਸੰਗਤ ਪਾਕਿਸਤਾਨ ਨੇ ਤਿੰਨ ਪੰਜਾਬੀ ਪ੍ਰਚਾਰਕ ਕਲਾਕਾਰਾਂ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਇਹ ਐਵਾਰਡ ਗੈਂਗਸਟਰ ਹਮਲੇ ਵਿੱਚ ਮਾਰੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਪੰਜਾਬੀ ਕਵੀ ਸੁਰਜੀਤ ਪਾਤਰ ਅਤੇ ਲੇਖਕ ਇੰਦਰਾ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਵਾਲੀਆਂ ਦਰਜਨ ਤੋਂ ਵੱਧ ਸੰਸਥਾਵਾਂ ਇਸ ਦਾ ਸਮਰਥਨ ਕਰ ਰਹੀਆਂ ਹਨ।ਪੰਜਾਬ ਸੰਗਤ ਪਾਕਿਸਤਾਨ ਵਿੱਚ ਪੰਜਾਬੀ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਲੇਖਕਾਂ ਦੀ ਇੱਕ ਸੰਸਥਾ ਹੈ। ਇਸ ਤੋਂ ਪਹਿਲਾਂ ਇਸੇ ਸੰਸਥਾ ਨੇ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਨੂੰ ਵੀ ਇਹ ਐਵਾਰਡ ਦਿੱਤਾ ਸੀ। ਸੰਸਥਾ ਦੇ ਨੁਮਾਇੰਦੇ ਇਕਬਾਲ ਕੇਸਰ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਸੰਸਥਾ ਵੱਲੋਂ ਪੰਜਾਬੀ ਲੇਖਕ ਇਲਿਆਸ ਘੁੰਮਣ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ‘ਤੇ ਕੇਕ ਕੱਟ ਕੇ ਕੀਤੀ ਗਈ। ਤਿੰਨ ਦਿਨ ਚੱਲੇ ਇਸ ਪ੍ਰੋਗਰਾਮ ਦੀ ਸਮਾਪਤੀ ਪਾਕਿਸਤਾਨੀ ਸ਼ਹਿਰ ਸ਼ੇਖੂਪੁਰਾ ਵਿੱਚ ਵਾਰਿਸ ਸ਼ਾਹ ਦੇ ਸਾਲਾਨਾ ਉਰਸ ਪ੍ਰੋਗਰਾਮ ਨਾਲ ਹੋਈ। ਇਸ ਵਿੱਚ ਪਾਕਿਸਤਾਨ ਸਮੇਤ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਲੇਖਕਾਂ, ਕਵੀਆਂ ਨੇ ਯੋਗਦਾਨ ਪਾਇਆ। ਲਹਿੰਦੇ ਪੰਜਾਬ ਵਿਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਚੜ੍ਹਦੇ ਪੰਜਾਬ ਦੇ ਹਿੱਸੇ ਇਹ ਐਵਾਰਡ 22 ਸਾਲ ਬਾਅਦ ਆਇਆ ਹੈ। 2000 ਵਿਚ ਪੰਜਾਬੀ ਕਵਿਤਰੀ ਅਮਰਿਤਾ ਪ੍ਰੀਤਮ ਨੂੰ ਸਰਭ ਸਾਂਝੀ ਉੱਚ ਕਵਿੱਤਰੀ ਨਾਮ ਵਜੋਂ ਇਸੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਦੋਵਾਂ ਪੰਜਾਬਾਂ ਵਿਚਾਲੇ ਮੋਹ ਪਿਆਰ ਦੀਆਂ ਸਾਂਝਾ ਵਧਾਉਣ ਦਾ ਸ਼ਾਨਦਾਰ ਯਤਨ ਹੈ ਪੰਜਾਬੀ ਵਿਰਸਾ ਪਾਕਿਸਤਾਨ ਵਲੋਂ “ਵਾਰਿਸ ਸ਼ਾਹ ਇੰਟਰਨੈਸ਼ਨਲ ਅਵਾਰਡ” ਨਾਲ ਪੂਰਬੀ ਪੰਜਾਬ ਦੀਆਂ ਪੰਜਾਬੀ ਸਾਹਿਤ ਅਤੇ ਪੰਜਾਬੀ ਗਾਇਕੀ ਨਾਲ ਸਬੰਧਤ ਸ਼ਖਸੀਅਤਾਂ ਨੂੰ ਸਨਮਾਨਿਤ ਕਰਨਾ।ਇੱਥੇ ਦੱਸ ਦਈਏ ਕਿ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੀ ਸ਼ੁਰੂਆਤ ਸਾਲ 2000 ਵਿੱਚ ਹੋਈ ਸੀ।
ਲਹਿੰਦੇ ਪੰਜਾਬ ‘ਚ ਮਰਹੂਮ ਮੂਸੇਵਾਲਾ ਸਮੇਤ ਤਿੰਨ ਸ਼ਖ਼ਸੀਅਤਾਂ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਸਨਮਾਨ
Total Views: 580 ,
Real Estate



















