
ਦੱਖਣੀ ਓਨਟਾਰੀਓ ਵਿੱਚ ਆਏ ਜ਼ਬਰਦਸਤ ਤੂਫਾਨ ਤੇ ਮੀਂਹ ਪੈਣ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ ਤੇ ਗ੍ਰੇਟਰ ਟੋਰਾਂਟੋ ਏਰੀਆ ਦੇ ਬਹੁਤੇ ਹਿੱਸਿਆਂ ਵਿੱਚ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਮੌਸਮ ਏਜੰਸੀ ਦਾ ਕਹਿਣਾ ਹੈ ਕਿ ਜੀਟੀਏ ਵਿੱਚ 50 ਤੇ 75 ਮਿਲੀਮੀਟਰ ਮੀਂਹ ਪੈ ਸਕਦਾ ਹੈ ਤੇ 70 ਕਿਲੋਮੀਟਰ ਪ੍ਰਤੀ ਘੰਟੇ ਦੇ ਹਿਸਾਬ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਨੂੰ ਹਾਈਡਰੋ ਵੰਨ ਨੇ ਆਖਿਆ ਕਿ ਇਸ ਸਮੇਂ 26,000 ਕਸਟਮਰਜ਼ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਯੂਟਿਲਿਟੀ ਨੇ ਕਿਹਾ ਕਿ ਅਮਲੇ ਵੱਲੋਂ ਜਿੰਨੀ ਤੇਜ਼ੀ ਨਾਲ ਤੇ ਸੁਰੱਖਿਅਤ ਢੰਗ ਨਾਲ ਹੋ ਸਕੇ ਬਿਜਲੀ ਬਹਾਲ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਨਵਾਇਰਮੈਂਟ ਕੈਨੇਡਾ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਭਾਰੀ ਬਾਰਿਸ਼ ਕਾਰਨ ਅਚਾਨਕ ਹੜ੍ਹਾਂ ਵਾਲੀ ਸਥਿਤੀ ਵੀ ਆ ਸਕਦੀ ਹੈ ਤੇ ਸੜਕਾਂ ਉਤੇ ਪਾਣੀ ਵੀ ਖੜ੍ਹਾ ਹੋ ਸਕਦਾ ਹੈ
Total Views: 259 ,
Real Estate



















