ਸੰਸਦ ‘ਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸ ਦੇ 4 ਸੰਸਦ ਮੈਂਬਰ ਨੂੰ ਪੂਰੇ ਸੈਸ਼ਨ ਲਈ ਕੀਤਾ ਮੁਅੱਤਲ

ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਲੋਕ ਸਭਾ ਦੇ ਪੂਰੇ ਮਾਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਇੱਕ ਦਿਨ ਵੀ ਸੰਸਦ ਦੀ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਇਸ ਦੌਰਾਨ ਅੱਜ ਇੱਕ ਵਾਰ ਫਿਰ ਵਿਰੋਧੀ ਧਿਰ ਨੇ ਸੰਸਦ ਵਿੱਚ ਹੰਗਾਮਾ ਕੀਤਾ। ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਚੇਤਾਵਨੀਆਂ ਦੇ ਬਾਵਜੂਦ, ਚਾਰ ਕਾਂਗਰਸੀ ਸੰਸਦ ਮੈਂਬਰਾਂ ਨੂੰ ਤਖ਼ਤੀਆਂ ਦਿਖਾਉਣ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਲਈ ਮੁਅੱਤਲ ਕਰ ਦਿੱਤਾ । ਮੁਅੱਤਲ ਕੀਤੇ ਗਏ ਕਾਂਗਰਸ ਦੇ ਸੰਸਦ ਮੈਂਬਰਾਂ ਵਿੱਚ ਮਾਨਿਕਮ ਟੈਗੋਰ, ਰਾਮਿਆ ਹਰੀਦਾਸ, ਜੋਤਿਮਣੀ ਅਤੇ ਟੀਐਨ ਪ੍ਰਤਾਪਨ ਸ਼ਾਮਲ ਹਨ।
ਮੁਅੱਤਲੀ ਤੋਂ ਬਾਅਦ ਇਨ੍ਹਾਂ ਚਾਰਾਂ ਸੰਸਦ ਮੈਂਬਰਾਂ ਨੇ ਸੰਸਦ ਦੇ ਵਿਹੜੇ ‘ਚ ਰੋਸ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਨੇ ਉਨ੍ਹਾਂ ਨੂੰ ਕਿਹਾ ਕਿ ਉਹ 3 ਵਜੇ ਤੋਂ ਬਾਅਦ ਮਹਿੰਗਾਈ ‘ਤੇ ਚਰਚਾ ਕਰਨ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇਕਰ ਤੁਸੀਂ ਤਖ਼ਤੀਆਂ ਦਿਖਾਉਣਾ ਚਾਹੁੰਦੇ ਹੋ ਤਾਂ ਸਦਨ ਦੇ ਬਾਹਰ ਦਿਖਾ ਸਕਦੇ ਹੋ।

Total Views: 381 ,
Real Estate