
ਭਾਰਤੀ ਜਾਂਚ ਏਜੰਸੀ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ਿਵ ਸੈਨਾ ਨੇਤਾ ਸੰਜੇ ਰਾਉਤ ‘ਤੇ ਸ਼ਿਕੰਜਾ ਕੱਸਿਆ ਹੈ। ਈਡੀ ਪੁੱਛਗਿੱਛ ਲਈ ਸੰਜੇ ਰਾਉਤ ਦੇ ਘਰ ਪਹੁੰਚੀ ਹੈ। ਸੰਜੇ ਰਾਉਤ ਸ਼ਿਵ ਸੈਨਾ ਦੇ ਸੰਸਦ ਮੈਂਬਰ ਹਨ।ਮਹਾਰਾਸ਼ਟਰ ਦੇ 1000 ਕਰੋੜ ਤੋਂ ਵੱਧ ਦੇ ਪਾਤਰਾ ਚਾਵਲ ਜ਼ਮੀਨ ਘੁਟਾਲੇ ਮਾਮਲੇ ਵਿੱਚ ਈਡੀ ਦੀ ਟੀਮ ਸੰਜੇ ਰਾਉਤ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਨੂੰ ਈਡੀ ਨੇ 27 ਜੁਲਾਈ ਨੂੰ ਤਲਬ ਕੀਤਾ ਸੀ। ਹਾਲਾਂਕਿ ਉਹ ਅਧਿਕਾਰੀਆਂ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਈਡੀ ਦੇ ਅਧਿਕਾਰੀ ਉਸ ਦੇ ਘਰ ਪਹੁੰਚ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਈਡੀ ਦੀ ਟੀਮ ਰਾਊਤ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਸਕਦੀ ਹੈ। ਰਾਉਤ ‘ਤੇ ਜਾਂਚ ‘ਚ ਸਹਿਯੋਗ ਨਾ ਦੇਣ ਦਾ ਦੋਸ਼ ਹੈ। ਈਡੀ ਨੇ ਉਨ੍ਹਾਂ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਹਨ।
Total Views: 337 ,
Real Estate


















