ਮੂਸੇਵਾਲਾ ਕਤਲ ਮਾਮਲੇ ‘ਚ NIA ਨੂੰ ਮਿਲਿਆ ਅੱਤਵਾਦੀ ਕੁਨੈਕਸ਼ਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਕੌਮੀ ਜਾਂਚ ਏਜੰਸੀ ਨੂੰ ਅੱਤਵਾਦੀ ਲਿੰਕ ਮਿਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਡੀਜੀਪੀ ਅਤੇ ਮੌਜੂਦਾ ਐਨਆਈਏ ਮੁਖੀ ਦਿਨਕਰ ਗੁਪਤਾ ਨੂੰ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਹੈ।ਜਲਦ ਹੀ ਐਨਆਈਏ ਦੀ ਟੀਮ ਪੰਜਾਬ ਸਣੇ ਹਰਿਆਣਾ ਅਤੇ ਰਾਜਸਥਾਨ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਰਿਕਾਰਡ ਖੰਗਾਲੇਗੀ। ਐਨਆਈਏ ਨੂੰ ਅੱਤਵਾਦੀ ਲਿੰਕ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਦੇ ਐਨਕਾਊਂਟਰ ਦੇ ਦੌਰਾਨ ਮਿਲਿਆ ਹੈ।

Total Views: 6 ,
Real Estate