ਉਮਰਾਨੰਗਲ ਗਿਆ 14 ਦਿਨ ਦੀ ਨਿਆਂਇਕ ਹਿਰਾਸਤ

ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ। ਜੀ। ਉਮਰਾਨੰਗਲ ਦਾ ਬੀਤੇ ਦਿਨੀਂ ਅਦਾਲਤ ਵੱਲੋਂ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ ਕੀਤਾ ਗਿਆ ਸੀ। ਅੱਜ ਉਹ ਮੁੜ ਅਦਾਲਤ ‘ਚ ਪੇਸ਼ ਹੋਏ। ਜਿਥੇ ਉਨ੍ਹਾਂ ਨੂੰ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੀਤੇ ਦਿਨੀ ਆਪਣੀ ਹਿਰਾਸਤ ਚ ਲੈ ਲਿਆ ਸੀ।

Total Views: 444 ,
Real Estate