ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਏਮਜ਼ ‘ਚ ਕਰਵਾਇਆ ਗਿਆ ਦਾਖ਼ਲ

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਸਰਕਾਰੀ ਹਸਪਤਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਦਿੱਲੀ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਰਾਜੂ ਟਰੇਡ ਮਿੱਲ ਵਿੱਚ ਕਸਰਤ ਕਰਦੇ ਸਮੇਂ ਉਹ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਏ। ਰਾਜੂ ਦੇ ਕਰੀਬੀ ਦੋਸਤ ਅਨੁਸਾਰ ਵਰਕਆਊਟ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਹੁਣ ਉਹ ਹੋਸ਼ ਵਿਚ ਆ ਗਏ ਹਨ। ਡਾਕਟਰ ਜਲਦੀ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦੇਣਗੇ।

Total Views: 440 ,
Real Estate