ਸ਼ਹੀਦ ਸੁਖਦੇਵ ਦੇ ਪਰਿਵਾਰ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਬਾਈਕਾਟ

ਪੰਜਾਬ ਵਿੱਚ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਸੋਮਵਾਰ ਨੂੰ ਲੁਧਿਆਣਾ ਵਿੱਚ ਕਰਵਾਇਆ ਜਾਵੇਗਾ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਛੋਟੀ ਉਮਰ ‘ਚ ਦੇਸ਼ ‘ਤੇ ਸ਼ਹੀਦੀ ਪਾਉਣ ਵਾਲੇ ਸ਼ਹੀਦ ਸੁਖਦੇਵ ਥਾਪਰ ਦੇ ਵਾਰਸਾਂ ਨੇ ਇਸ ਪ੍ਰੋਗਰਾਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੱਜ ਤੱਕ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਮਿਲੀ ਅਤੇ ਨਾ ਹੀ ਸ਼ਹੀਦ ਸੁਖਦੇਵ ਥਾਪਰ ਦੀ ਲੁਧਿਆਣਾ ਸਥਿਤ ਰਿਹਾਇਸ਼ ਦੀ ਮੁਰਮੰਤ ਕੀਤੀ ਗਈ ਹੈ।ਸ਼ਹੀਦ ਸੁਖਦੇਵ ਥਾਪਰ ਦਾ ਜੱਦੀ ਘਰ ਲੁਧਿਆਣਾ ਦੇ ਚੌੜਾ ਬਾਜ਼ਾਰ ਸਥਿਤ ਹੈ। ਜਿਸਦੀ ਹਾਲਤ ਕਾਫੀ ਖਸਤਾ ਹੋਈ ਪਈ ਹੈ। ਦਰਅਸਲ ਸੁਖਦੇਵ ਥਾਪਰ ਦਾ ਬਚਪਨ ਲੁਧਿਆਣਾ ਦੀਆਂ ਇਨ੍ਹਾਂ ਗਲੀਆਂ ‘ਚ ਲੰਘਿਆ ਸੀ। ਸੁਖਦੇਵ ਥਾਪਰ ਨੇ ਲੁਧਿਆਣਾ ਦੇ ਇਸ ਛੋਟੇ ਜਿਹੇ ਘਰ ‘ਚ ਕਰੀਬ 5 ਸਾਲ ਬਿਤਾਏ ਸਨ।ਪੁਰਾਤੱਤਵ ਵਿਭਾਗ ਵੱਲੋਂ ਉਨ੍ਹਾਂ ਦੇ ਜੱਦੀ ਘਰ ਦੀ ਦੇਖਭਾਲ ਕੀਤੀ ਜਾ ਰਹੀ ਹੈ। ਪਰ ਉਨ੍ਹਾਂ ਦੇ ਵਾਰਸਾਂ ਵਿੱਚ ਭਾਰੀ ਰੋਸ ਹੈ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦੇ ਘਰ ਨੂੰ ਜਾਂਦੀ ਸੜਕ ਨੂੰ ਚੌੜਾ ਕੀਤਾ ਜਾਵੇ, ਅਤੇ ਘਰ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰ ਦੇ ਨਵੀਨੀਕਰਨ ਦੇ ਲਈ ਸਮੇਂ ਦੀਆਂ ਸਰਕਾਰਾਂ ਵੱਲੋਂ ਕਰੋੜਾਂ ਰੁਪਏ ਦੇ ਐਲਾਨ ਕੀਤੇ ਗਏ ਸਨ। ਪਰ ਹਾਲਾਤ ਅੱਜ ਵੀ ਉਹੀ ਹਨ।

Total Views: 37 ,
Real Estate