ਮਹੱਲਾ ਕਲੀਨਿਕਾਂ ਦੀ ਪੰਜਾਬ ਭਰ ਵਿੱਚ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ (ਮਹੱਲਾ ਕਲੀਨਿਕ) ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਸੂਬੇ ਭਰ ਵਿਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ।
ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ।

Total Views: 613 ,
Real Estate