ਜੰਮੂ-ਕਸ਼ਮੀਰ : ਪਹਿਲਗਾਮ ‘ਚ ITBP ਦੀ ਬੱਸ ਹਾਦਸਾ, 6 ਜਵਾਨਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਫਰਿਸਲਾਨ ‘ਚ ਮੰਗਲਵਾਰ ਨੂੰ ITBP ਦੀ ਇਕ ਗੱਡੀ ਪਲਟ ਗਈ। ਇਸ ਹਾਦਸੇ ‘ਚ ITBP ਦੇ ਕਈ ਜਵਾਨਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਇਹ ਜਵਾਨ ਅਮਰਨਾਥ ਯਾਤਰਾ ਲਈ ਇਲਾਕੇ ਵਿੱਚ ਤਾਇਨਾਤ ਸਨ। ਯਾਤਰਾ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਨੂੰ ਤਬਦੀਲ ਕੀਤਾ ਜਾ ਰਿਹਾ ਸੀ।ਆਈਟੀਬੀਪੀ ਕਮਾਂਡੋਜ਼ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕੇ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ 33 ਆਈਟੀਬੀਪੀ ਦੇ ਜਵਾਨਾਂ ਅਤੇ ਦੋ ਪੁਲਿਸ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਚੰਦਨਵਾੜੀ ਅਤੇ ਪਹਿਲਗਾਮ ਵਿਚਕਾਰ ਡੂੰਘੀ ਖੱਡ ਵਿੱਚ ਡਿੱਗ ਗਈ। ITBP ਦੇ 6 ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 10 ਹੋਰ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸੇ ‘ਚ ਹੋਰ ਜਵਾਨ ਵੀ ਜ਼ਖਮੀ ਹੋਏ ਹਨ। ਬੱਸ ਚੰਦਨਵਾੜੀ ਤੋਂ ਪਹਿਲਗਾਮ ਪੁਲਿਸ ਕੰਟਰੋਲ ਰੂਮ ਵੱਲ ਆ ਰਹੀ ਸੀ।

Total Views: 159 ,
Real Estate