ਬਿਲਕਿਸ ਬਾਨੋ ਗੈਂਗਰੇਪ ਮਾਮਲਾ :ਗੁਜਰਾਤ ਸਰਕਾਰ ਨੇ ਛੱਡੇ ਗੈਂਗਰੇਪ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀ !

ਗੁਜਰਾਤ ਦੀ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਉਨ੍ਹਾਂ ਦੀ ਰਿਹਾਈ 15 ਅਗਸਤ ਯਾਨਿ ਆਜ਼ਾਦੀ ਦਿਹਾੜੇ ਮੌਕੇ ਦਿੱਤੀ ਗਈ ਹੈ। ਇਹ ਸਾਰੇ ਗੋਧਰਾ ਜੇਲ੍ਹ ਵਿੱਚ ਬੰਦ ਸਨ।ਸਾਰੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਨੇ ਮੁਆਫ਼ੀ ਯੋਜਨਾ ਤਹਿਤ ਰਿਹਾਅ ਕਰ ਦਿੱਤਾ ਗਿਆ ਹੈ।ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ, ਬਿਲਕਿਸ ਬਾਨੋ ਦੇ ਪਰਿਵਾਰ ‘ਤੇ ਅਹਿਮਦਾਬਾਦ ਨੇੜੇ ਰਣਧੀ ਕਪੂਰ ਪਿੰਡ ਵਿੱਚ ਭੀੜ ਨੇ ਹਮਲਾ ਕੀਤਾ ਸੀ।ਇਸ ਦੌਰਾਨ ਪੰਜ ਮਹੀਨਿਆਂ ਦੀ ਗਰਭਵਤੀ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਤਿੰਨ ਸਾਲਾ ਬੇਟੀ ਸਲੇਹਾ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।ਉਸ ਵੇਲੇ ਬਿਲਕਿਸ ਦੀ ਉਮਰ 20 ਸਾਲ ਦੇ ਕਰੀਬ ਸੀ। ਇਸ ਦੰਗੇ ਵਿਚ ਬਿਲਕਿਸ ਬਾਨੋ ਦੀ ਮਾਂ, ਛੋਟੀ ਭੈਣ ਅਤੇ ਹੋਰ ਰਿਸ਼ਤੇਦਾਰਾਂ ਸਮੇਤ 14 ਲੋਕ ਮਾਰੇ ਗਏ ਸਨ।
ਬਿਲਕਿਸ ਬਾਨੋ ਦਾ ਪਰਿਵਾਰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਰਿਹਾਈ ਦੀ ਖਬਰ ‘ਤੇ ਹੈਰਾਨ ਹੈ। ਬਿਲਕਿਸ ਬਾਨੋ ਦੇ ਪਤੀ ਯਾਕੂਬ ਰਸੂਲ ਨੇ ਕਿਹਾ ਕਿ ਉਹ ਸਾਰੇ 11 ਦੋਸ਼ੀਆਂ ਦੀ ਰਿਹਾਈ ਦੀ ਖਬਰ ਤੋਂ ਹੈਰਾਨ ਹੈ ਪਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਉਸ ਨੇ ਕਿਹਾ ਕਿ ਘਟਨਾ ਤੋਂ 20 ਸਾਲ ਬਾਅਦ ਵੀ ਉਸ ਕੋਲ, ਉਸ ਦੀ ਪਤਨੀ ਅਤੇ ਪੰਜ ਪੁੱਤਰਾਂ ਕੋਲ ਰਹਿਣ ਲਈ ਕੋਈ ਥਾਂ ਨਹੀਂ ਹੈ। ਇਸ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ ਸੋਮਵਾਰ ਨੂੰ ਗੋਧਰਾ ਸਬ-ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ। ਗੁਜਰਾਤ ਸਰਕਾਰ ਨੇ ਆਪਣੀ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ। ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਸ ਦੀ ਸਜ਼ਾ ਨੂੰ ਬਾਅਦ ਵਿੱਚ ਬੰਬੇ ਹਾਈ ਕੋਰਟ ਨੇ ਬਰਕਰਾਰ ਰੱਖਿਆ।

Total Views: 354 ,
Real Estate