ਜੰਮੂ : ਇੱਕੋ ਪਰਿਵਾਰ ਦੇ ਛੇ ਲੋਕਾਂ ਦੀਆਂ ਮਿਲੀਆਂ ਮ੍ਰਿਤਕ ਦੇਹਾਂ

ਜੰਮੂ-ਕਸ਼ਮੀਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਸਿਧਰਾ ‘ਚ 6 ਲੋਕਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਨ੍ਹਾਂ ਵਿੱਚ ਦੋ ਮਰਦ ਅਤੇ 4 ਔਰਤਾਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਨਾਂ ਦੇ ਸਰੀਰ ‘ਤੇ ਗੋਲੀ ਦਾ ਵੀ ਕੋਈ ਨਿਸ਼ਾਨ ਨਹੀਂ ਹੈ ।ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਭੇਜ ਦਿੱਤਾ ਗਿਆ ਹੈ ਤੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇੱਕ ਘਰ ‘ਚੋਂ 2 ਮ੍ਰਿਤਕ ਦੇਹਾਂ ਮਿਲੀਆਂ ਜਦਕਿ ਦੂਜੇ ਘਰ ‘ਚੋਂ 4 ਮ੍ਰਿਤਕ ਦੇਹਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸਕੀਨਾ ਬੇਗਮ, ਉਸ ਦੀਆਂ ਦੋ ਬੇਟੀਆਂ ਨਸੀਮਾ ਅਖਤਰ ਅਤੇ ਰੁਬੀਨਾ ਬਾਨੋ, ਬੇਟੇ ਜ਼ਫਰ ਸਲੀਮ ਅਤੇ ਦੋ ਰਿਸ਼ਤੇਦਾਰ ਨੂਰ ਉਲ ਹਬੀਬ ਅਤੇ ਸਜਾਦ ਅਹਿਮਦ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਚੋਟੀਪੋਰਾ ਇਲਾਕੇ ‘ਚ ਸੇਬ ਦੇ ਬਾਗ ‘ਚ ਅੱਤਵਾਦੀਆਂ ਨੇ ਦੋ ਕਸ਼ਮੀਰੀ ਪੰਡਤਾਂ ਨੂੰ ਗੋਲੀ ਮਾਰ ਦਿੱਤੀ ਸੀ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਭੱਟ ਵਜੋਂ ਕੀਤੀ ਗਈ ਹੈ ਜਦਕਿ ਉਸ ਦਾ ਭਰਾ ਪਿੰਟੂ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

Total Views: 92 ,
Real Estate