ਵੀਡੀਓ : ਭਾਜਪਾਈ ਵਿਧਾਇਕ ਕਹਿੰਦਾ “ਬਿਲਕਿਸ ਬਾਨੋ ਦੇ ਬਲਾਤਕਾਰੀ ਬ੍ਰਾਹਮਣ ਹਨ ਤੇ ਉਨ੍ਹਾਂ ਦੇ ਚੰਗੇ ਸੰਸਕਾਰ ਹਨ”

ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਕਈ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਵਾਲੇ 11 ਲੋਕਾਂ ਦੀ ਰਿਹਾਈ ਦਾ ਮਾਮਲਾ ਗਰਮਾ ਰਿਹਾ ਹੈ। ਹੁਣ ਇਸ ਮਾਮਲੇ ਦੇ ਦੋਸ਼ੀਆਂ ਨੂੰ ਲੈ ਕੇ ਗੋਧਰਾ ਦੇ ਭਾਜਪਾ ਵਿਧਾਇਕ ਦਾ ਅਜੀਬ ਬਿਆਨ ਸਾਹਮਣੇ ਆਇਆ ਹੈ। ਸੀਕੇ ਰਾਊਲਜੀ ਇਕ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਹਿ ਰਹੇ ਹਨ ਕਿ ਮੈਂ ਨਹੀਂ ਜਾਣਦਾ ਕਿ ਉਹਨਾਂ ਨੇ ਅਪਰਾਧ ਕੀਤਾ ਹੈ ਜਾਂ ਨਹੀਂ ਪਰ ਅਪਰਾਧ ਕਰਨ ਦਾ ਇਰਾਦਾ ਹੋਣਾ ਚਾਹੀਦਾ ਹੈ। ਇਸ ਤੋਂ ਅੱਗੇ ਵਿਧਾਇਕ ਨੇ ਕਿਹਾ ਕਿ ਉਹ ਬ੍ਰਾਹਮਣ ਹਨ ਅਤੇ ਬ੍ਰਾਹਮਣ ਚੰਗੇ ਸੰਸਕਾਰਾਂ ਨਾਲ ਜਾਣੇ ਜਾਂਦੇ ਹਨ। ਹੋ ਸਕਦਾ ਹੈ ਕਿਸੇ ਦਾ ਉਨ੍ਹਾਂ ਨੂੰ ਫਸਾਉਣ ਅਤੇ ਸਜ਼ਾ ਦਿਵਾਉਣ ਦਾ ਮਾੜਾ ਇਰਾਦਾ ਹੋਵੇ। ਜੇਲ੍ਹ ਵਿਚ ਰਹਿੰਦੇ ਹੋਏ ਉਹਨਾਂ ਦਾ ਵਿਵਹਾਰ ਚੰਗਾ ਸੀ। ਭਾਜਪਾ ਵਿਧਾਇਕ ਦਾ ਇਸ ਬਿਆਨ ਤੇ ਲੋਕ ਉਹਨਾਂ ਨੂੰ ਲਾਹਨਤਾਂ ਵੀ ਪਾ ਰਹੇ ਹਨ।

https://twitter.com/i/status/1560222127110094849

Total Views: 483 ,
Real Estate