ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ

ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਹੈ।ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਸੀਬੀਆਈ ਦੀ ਟੀਮ ਬਾਰੇ ਉਹਨਾਂ ਖ਼ੁੱਦ ਹੀ ਟਵੀਟ ਕਰਕੇ ਜਾਣਕਾਰੀ ਦਿੱਤੀ।ਭਾਜਪਾ ਨੇ ਕਿਹਾ ਹੈ ਕਿ ਕੇਜਰੀਵਾਲ ਸਰਕਾਰ ਦੇ ਆਗੂਆਂ ਦਾ ਅਸਲੀ ਚਿਹਰਾ ਸਹਾਮਣੇ ਆ ਗਿਆ ਹੈ, ਜਦਿਕ ਸਿਸੋਦੀਆ ਨੇ ਸਾਰੇ ਇਲਜ਼ਾਮਾਂ ਨੂੰ ਝੂਠਾ ਕਰਾਰ ਦਿੱਤਾ ਹੈ।ਖ਼ਬਰ ਏਜੰਸੀ ਏਐੱਨਆਈ ਦੇ ਮੁਤਾਬਕ ਸੀਬੀਆਈ ਨੇ ਸੱਤ ਸੂਬਿਆਂ ਵਿੱਚ 21 ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਐੱਫਆਈਆਰ ਵਿੱਚ ਚਾਰ ਲੋਕਾਂ ਦਾ ਨਾਮ ਹੈ ਜਿਸ ਵਿੱਚ ਮਨੀਸ਼ ਸਿਸੋਦੀਆ ਦਾ ਨਾਮ ਵੀ ਹੈ।ਦਿੱਲੀ ਤਤਕਾਲੀ ਆਬਕਾਰੀ ਕਮਿਸ਼ਨਰ ਏ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ।

Total Views: 218 ,
Real Estate