
SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ, ਜੇਕਰ ਬਲਾਤਕਾਰੀ ਜੇਲ੍ਹ ਵਿਚੋ ਰਿਹਾਅ ਹੋ ਸਕਦੇ ਹਨ ਤਾਂ ਆਪਣੀਆਂ ਸਜ਼ਾਵਾਂ ਦੂਹਰੀ ਵਾਰ ਪੂਰੀ ਕਰ ਚੁੱਕੇ ਸਿੰਘ, ਬੰਦੀ ਸਿੰਘ ਰਿਹਾਅ ਕਿਉਂ ਨਹੀਂ ਕੀਤੇ ਜਾ ਸਕਦੇ।ਜਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਜਿਸ ਦਿਨ ਆਪਣਾ 76ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਸੀ, ਉਸ ਦਿਨ ਗੁਜਰਾਤ ਵਿੱਚ ਇੱਕ ਸਮੂਹਿਕ ਬਲਾਤਕਾਰ ਅਤੇ 7 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਕੱਟ ਰਹੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਕੇ ਉਹਨਾਂ ਨੂੰ ਰਿਹਾਅ ਕਰ ਦਿੱਤਾ ਗਿਆ।ਇਹ 11 ਲੋਕ ਸਾਲ 2002 ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਲੋਕਾਂ ਦੀ ਹੱਤਿਆਂ ਦੇ ਕੇਸ ਵਿੱਚ ਗੋਧਰਾ ਦੀ ਜੇਲ ਬੰਦ ਸਨ। ਇਹਨਾਂ ਕੈਦੀਆਂ ਦੀ ਸਜ਼ਾ ਗੁਜਰਾਤ ਸਰਕਾਰ ਨੇ ਉਸ ਸਮੇਂ ਮੁਆਫ਼ ਕੀਤੀ ਹੈ ਜਦੋਂ ਕੇਂਦਰ ਸਰਕਾਰ ਨੇ ਸਜ਼ਾ ਮੁਆਫ਼ੀ ਸਬੰਧੀ ਰਾਜਾਂ ਨੂੰ ਲਿਖੀ ਚਿੱਠੀ ਵਿੱਚ ਕਿਹਾ ਸੀ ਕਿ ਉਮਰ ਕੈਦ ਅਤੇ ਬਲਾਤਕਾਰ ਦੀ ਸਜ਼ਾ ਵਿੱਚ ਬੰਦ ਕੈਦੀਆਂ ਦੀ ਸਜ਼ਾ ਮੁਆਫ਼ ਨਾ ਕੀਤੀ ਜਾਵੇ।


















