ਮਾਨ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵ੍ਹੀਕਲ ਪਾਲਿਸੀ’: ਰਜਿਸਟ੍ਰੇਸ਼ਨ ,ਰੋਡ ਟੈਕਸ ‘ਚ ਛੋਟ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ ਹੋ ਗਈ ਹੈ। ਸਰਕਾਰ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਛੋਟ ਦੇਵੇਗੀ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਕੈਸ਼ ਡਿਸਕਾਊਂਟ ਵੀ ਮਿਲੇਗਾ। ਸਰਕਾਰ ਦਾ ਫੋਕਸ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ‘ਤੇ ਹੋਵੇਗਾ। ਇਨ੍ਹਾਂ 5 ਸ਼ਹਿਰਾਂ ਵਿੱਚ ਰਾਜ ਦੇ 50 ਫੀਸਦੀ ਵਾਹਨ ਹਨ। ਸਰਕਾਰ ਨੇ ਸ਼ਹਿਰਾਂ ਵਿੱਚ ਕੁੱਲ ਵਾਹਨਾਂ ਵਿੱਚੋਂ 25% ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਲਿਆਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਜਲਦੀ ਹੀ ਲੋਕਾਂ ਤੋਂ ਸੁਝਾਅ ਵੀ ਲਏ ਜਾਣਗੇ। ਪਹਿਲੇ 1 ਲੱਖ ਇਲੈਕਟ੍ਰਿਕ ਦੋਪਹੀਆ ਵਾਹਨ ‘ਤੇ 10 ਹਜ਼ਾਰ ਰੁਪਏ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ ਰਿਕਸ਼ਾ ਜਾਂ ਈ-ਰਿਕਸ਼ਾ ਖਰੀਦਣ ਵਾਲੇ ਪਹਿਲੇ 10,000 ਖਰੀਦਦਾਰਾਂ ਨੂੰ 30 ਹਜ਼ਾਰ ਦੀ ਛੋਟ ਮਿਲੇਗੀ। ਪਹਿਲੇ 5 ਹਜ਼ਾਰ ਈ-ਕਾਰਟ ​​ਖਰੀਦਣ ਵਾਲਿਆਂ ਨੂੰ 30 ਹਜ਼ਾਰ ਰੁਪਏ ਦੀ ਛੋਟ ਮਿਲੇਗੀ। ਹਲਕੇ ਕਮਰਸ਼ੀਅਲ ਵਾਹਨਾਂ ਦੇ ਪਹਿਲੇ 5 ਹਜ਼ਾਰ ਖਰੀਦਦਾਰਾਂ ਨੂੰ 30 ਤੋਂ 50 ਹਜ਼ਾਰ ਤੱਕ ਦੀ ਛੋਟ ਮਿਲੇਗੀ।

Total Views: 628 ,
Real Estate