ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਨਾ ਤਾਂ ਹੁਣ ਪਾਰਟੀ ਦਾ ਹਿੱਸਾ ਹਨ ਤੇ ਨਾ ਹੀ ਕਦੇ ਕਾਂਗਰਸ ਦਾ ਹਿੱਸਾ ਬਣ ਸਕਦੇ ਹਨ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਹੁਣ ਕਾਂਗਰਸ ਪੂਰੀ ਤਰ੍ਹਾਂ ਆਜ਼ਾਦ ਹੋ ਕੇ ਮਜ਼ਬੂਤ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਕਿ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਤੋਂ ਪ੍ਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।ਕਾਂਗਰਸ ਪਾਰਟੀ ਆਪਣਾ ਮਜ਼ਬੂਤ ਕੈਂਡੀਡੇਟ ਖੜ੍ਹਾ ਕਰਕੇ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ। ਬਾਜਵਾ ਨੇ ਕਿਹਾ ਅਮਰਿੰਦਰ ਸਿੰਘ ਨੂੰ ਅਸੀਂ ਕਦੇ ਵੀ ਕਾਂਗਰਸ ਵਿਚ ਨਹੀਂ ਲਵਾਂਗੇ ਅਤੇ ਪਰਨੀਤ ਕੌਰ ਹੁਣ ਕਾਂਗਰਸ ਦਾ ਹਿਸਾ ਨਹੀਂ। ਪਰਨੀਤ ਕੌਰ ਨੂੰ ਨੈਤਿਕਤਾ ਦੇ ਅਧਾਰ ਉਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

Total Views: 253 ,
Real Estate



















