ਕੈਪਟਨ ਦੀ ਪਤਨੀ ਖਿਲਾਫ਼ ਕਾਂਗਰਸੀ ,ਪਾਰਟੀ ‘ਚੋਂ ਕੱਢਣ ਦੀ ਮੰਗ

ਪੰਜਾਬ ਦੇ ਕਾਂਗਰਸੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਪ੍ਰਨੀਤ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ । ਬੀਤੇ ਦਿਨ ਇਸ ਸਬੰਧ ਵਿੱਚ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ । ਇਹ ਮੀਟਿੰਗ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਈ। ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸਾਂਸਦ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ ।
ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੱਢਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ । ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਉੱਥੇ ਹੀ ਦੂਜੇ ਪਾਸੇ ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕੋਲ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜਦੋਂ ਤੱਕ ਮੈਂ ਸਾਂਸਦ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਇਸ ਸਬੰਧੀ ਪਾਰਟੀ ਹਾਈਕਮਾਨ ਹੀ ਕੋਈ ਫੈਸਲਾ ਲੈ ਸਕਦੀ ਹੈ।

Total Views: 69 ,
Real Estate