ਸੰਸਦ ਮੈਂਬਰ ਰਾਘਵ ਚੱਢਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਸਤੰਬਰ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੋਮਵਾਰ ਸ਼ਾਮ ਨੂੰ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੀ ਮੋਹਾਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ, ਦੋਵਾਂ ‘ਆਪ’ ਨੇਤਾਵਾਂ ਨੇ ਪ੍ਰਤਿਭਾਸ਼ਾਲੀ ਭਾਰਤੀ ਗੇਂਦਬਾਜ਼ ਦੇ ਖਿਲਾਫ ਹੋ ਰਹੀ ਔਨਲਾਈਨ ਟ੍ਰੋਲਿੰਗ ਮਾਮਲੇ ‘ਚ ਪਰਿਵਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨ ਖਿਡਾਰੀ ਦੇ ਨਾਲ ਖੜ੍ਹੀ ਹੈ।ਕੱਲ੍ਹ ਪਾਕਿਸਤਾਨ ਖ਼ਿਲਾਫ਼ ਮੈਚ ਦੌਰਾਨ ਤਣਾਅ ਭਰੇ ਮਾਹੌਲ ਵਿੱਚ ਕੈਚ ਛੱਡਣ ‘ਤੇ ਅਰਸ਼ਦੀਪ ਦਾ ਬਚਾਅ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਇਹ ਇੱਕ ਗਲਤੀ ਸੀ ਜੋ ਕਿਸੇ ਵੀ ਖਿਡਾਰੀ ਤੋਂ ਹੋ ਸਕਦੀ ਹੈ ਅਤੇ ਲੋਕਾਂ ਨੂੰ ਖਿਡਾਰੀ ’ਤੇ ਵਿਅਕਤੀਗਤ ਤੌਰ ’ਤੇ ਹਮਲਾ ਨਹੀਂ ਕਰਨਾ ਚਾਹੀਦਾ।ਅਰਸ਼ਦੀਪ ਦੇ ਪਰਿਵਾਰ ਨੇ ਖੇਡ ਮੰਤਰੀ ਸਮੇਤ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਡਟਵੇਂ ਸਮਰਥਨ ਲਈ ‘ਆਪ’ ਆਗੂਆਂ ਦਾ ਧੰਨਵਾਦ ਕੀਤਾ।

Total Views: 63 ,
Real Estate