ਬਹਿਬਲ ਕਲਾਂ ਗੋਲੀਕਾਂਡ: ਸਿੱਟ ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐੱਸ।ਆਈ।ਟੀ। ਸਾਹਮਣੇ ਪੇਸ਼ ਹੋਏ । ਗੋਲੀਕਾਂਡ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ, ਐੱਸਆਈਟੀ ਗੋਲੀਬਾਰੀ ਦੇ ਹੁਕਮਾਂ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਉਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।
Total Views: 54 ,
Real Estate