
ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਹੁਣ ਖ਼ਬਰਾਂ ਅਨੁਸਾਰ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਇਕ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।ਮਾਨਸਾ ਪੁਲਿਸ ਨੇ ਰਾਜਸਥਾਨ ਤੋਂ ਦੋ ਵਿਅਕਤੀਆਂ ਨੂੰ ਟਰੇਸ ਕੀਤਾ ਹੈ। ਅਣਪਛਾਤੇ ਲੋਕਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੇਲ ਭੇਜੀ ਸੀ, ਜਿਸ ਵਿਚ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਜੱਗੂ ਭਗਵਾਨਪੁਰੀਆ ਅਤੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਘੱਟ ਕਰਨ ਦੀ ਗੱਲ ਨਾ ਕਰਨ, ਨਹੀਂ ਤਾਂ ਉਸ ਦਾ ਉਸ ਦੇ ਪੁੱਤਰ ਤੋਂ ਵੀ ਮਾੜਾ ਹਾਲ ਹੋਵੇਗਾ।
Total Views: 283 ,
Real Estate


















