ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਰਨਾਟਕ ਉਮੇਸ਼ ਕੱਟੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਰਨਾਟਕ ਦੇ 61 ਸਾਲਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਉਮੇਸ਼ ਵਿਸ਼ਵਨਾਥ ਕੱਟੀ ਦੀ ਮੰਗਲਵਾਰ ਰਾਤ ਨੂੰ ਬੈਂਗਲੁਰੂ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਮਾਚਾਰ ਏਜੰਸੀ ਪੀਟੀਆਈ ਦੀ ਇਕ ਰਿਪੋਰਟ ਦੇ ਅਨੁਸਾਰ, ਉਹ ਆਪਣੀ ਡਾਲਰ ਕਲੋਨੀ ਸਥਿਤ ਰਿਹਾਇਸ਼ ਦੇ ਬਾਥਰੂਮ ਵਿਚ ਦਿਲ ਦਾ ਦੌਰਾ ਪੈਣ ਕਾਰਨ ਡਿੱਗ ਗਏ ਸਨ, ਜਿੱਥੋਂ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ।ਰਾਜ ਦੇ ਮਾਲ ਮੰਤਰੀ ਆਰ ਅਸ਼ੋਕ ਨੇ ਕਿਹਾ ਕਿ ਜਦੋਂ ਉਮੇਸ਼ ਵਿਸ਼ਵਨਾਥ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਸਾਹ ਨਹੀਂ ਲੈ ਰਹੇ ਸਨ। ਉਨ੍ਹਾਂ ਉਮੇਸ਼ ਵਿਸ਼ਵਨਾਥ ਦੀ ਮੌਤ ਨੂੰ ਭਾਜਪਾ ਅਤੇ ਬੇਲਗਾਵੀ ਜ਼ਿਲ੍ਹੇ ਲਈ ਵੱਡਾ ਘਾਟਾ ਦੱਸਿਆ। ਇਸ ਦੇ ਨਾਲ ਹੀ ਸੀਐਮ ਨੇ ਉਮੇਸ਼ ਵਿਸ਼ਵਨਾਥ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ ਹੈ।

Total Views: 191 ,
Real Estate