
ਜਮਾਨਤ ਮਿਲਣ ਮਗਰੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਲਗਭਗ ਤਿੰਨ ਮਹੀਨਿਆਂ ਮਗਰੋਂ ਨਿਆਂਇਕ ਹਿਰਾਸਤ ਵਿੱਚੋਂ ਬਾਹਰ ਆਏ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਔਖੇ ਸਮੇਂ ਨੇ ਉਨ੍ਹਾਂ ਨੂੰ ਬਹੁਤ ਕੁਝ ਸਿਖਾਇਆ ਹੈ। ਖਾਸ ਕਰਕੇ ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੂੰ ਆਪਣੇ-ਬੇਗਾਨਿਆਂ ਦੀ ਪਛਾਣ ਹੋਈ ਹੈ। ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਮਾਤਮਾ ਅਤੇ ਦੇਸ਼ ਦੇ ਕਾਨੂੰਨ ’ਤੇ ਪੂਰਾ ਭਰੋਸਾ ਹੈ ਕਿ ਉਹ ਇਸ ਮਾਮਲੇ ਵਿੱਚੋਂ ਬਾਇੱਜ਼ਤ ਬਰੀ ਹੋਣਗੇ। ਧਰਮਸੋਤ ਜੇਲ੍ਹ ਵਿੱਚੋਂ ਰਿਹਾਅ ਹੋਣ ਮਗਰੋਂ ਸਭ ਤੋਂ ਪਹਿਲਾਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਗਏ। ਜ਼ਿਕਰਯੋਗ ਹੈ ਕਿ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਨੇ ਪੈਸੇ ਲੈ ਕੇ ਰੁੱਖ ਕਟਵਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
Total Views: 410 ,
Real Estate



















