ਅੰਮ੍ਰਿਤਸਰ ਦੇ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਸਕੂਲ ਦੇ ਹੀ ਵਿਦਿਆਰਥੀ ਨਿਕਲੇ

ਅੰਮ੍ਰਿਤਸਰ ਦੇ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਪੁਲਿਸ ਨੇ 2 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸਤੋਂ ਪਹਿਲਾਂ ਧਮਕੀ ਮਿਲਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਕੂਲ ਬਾਹਰ ਸੁਰੱਖਿਆ ਵਧਾ ਦਿੱਤੀ ਸੀ ਅਤੇ ਵਾਇਰਲ ਮੈਸੇਜ ਦੀ ਜਾਂਚ ਜਾਂਚ ਅਰੰਭ ਦਿੱਤੀ ਸੀ। ਪੁਲਿਸ ਨੇ ਮੈਸੇਜ ਦੀ ਘੋਖ ਕਰਦਿਆਂ ਇਸ ਮਾਮਲੇ ਨੂੰ ਸਿਰਫ਼ 3 ਘੰਟਿਆਂ ਦੇ ਅੰਦਰ ਅੰਦਰ ਹੀ ਟ੍ਰੇਸ ਕਰਕੇ ਸੁਲਝਾ ਲਿਆ, ਜਿਸ ਵਿੱਚ ਪਤਾ ਲੱਗਿਆ ਕਿ ਇਹ ਅਫਵਾਹ ਸਕੂਲ ਦੇ 3 ਵਿਦਿਆਰਥੀਆਂ ਨੇ ਫੈਲਾਈ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਵੱਲੋਂ ਇਹ ਸ਼ਰਾਰਤ ਸਿਰਫ਼ ਛੁੱਟੀ ਲਈ ਫੈਲਾਈ ਗਈ ਸੀ।ਪੁਲਿਸ ਨੇ ਬੱਚਿਆਂ ਨੂੰ ਨਾਬਾਲਿਗ ਹੋਣ ਕਾਰਨ ਹੋਣ ਕਾਰਨ ਗ੍ਰਿਫ਼ਤਾਰ ਤਾਂ ਨਹੀਂ ਕੀਤਾ ਹੈ, ਪਰੰਤੂ ਪੁਲਿਸ ਵੱਲੋਂ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਤਿੰਨੇ ਵਿਦਿਆਰਥੀ ਸਕੂਲ ਦੇ ਹੀ 9ਵੀਂ ਜਮਾਤ ਵਿੱਚ ਪੜ੍ਹਦੇ ਹਨ।
ਇਸਦੇ ਨਾਲ ਹੀ ਮੈਸੇਜ ਵਿੱਚ ਪਾਕਿਸਤਾਨ ਦਾ ਝੰਡਾ ਲਹਿਰਾਇਆ ਗਿਆ ਅਤੇ ਮੈਸੇਜ ਅੰਗਰੇਜ਼ੀ ਦੇ ਨਾਲ ਉਰਦੂ ਵਿੱਚ ਵੀ ਲਿਖਿਆ ਹੋਇਆ ਸੀ, ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਸਕੂਲ ਪ੍ਰਬੰਧਕਾਂ ਵਿੱਚ ਹੜਕੰਪ ਮੱਚ ਗਿਆ ਸੀ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਸੀ।

Total Views: 85 ,
Real Estate