ਸਿੱਧੂ ਮੂਸੇਵਾਲਾ ਕਤਲਕਾਂਡ: ਰੇਕੀ ਕਰਨ ‘ਚ ਸੰਦੀਪ ਕੇਕੜੇ ਦੇ ਭਰਾ ਵੀ ਗ੍ਰਿਫਤਾਰ

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਬਿੱਟੂ ‘ਤੇ ਦੋਸ਼ ਹਨ ਕਿ ਉਸ ਨੇ ਸੰਦੀਪ ਕੇਕੜਾ ਨਾਲ ਸਿੱਧੂ ਮੂਸੇ ਵਾਲਾ ਦੀ ਰੇਕੀ ਕੀਤੀ ਸੀ ਕਿਉਂਕਿ ਉਸ ਦੀ ਮਾਸੀ ਪਿੰਡ ਮੂਸੇ ਰਹਿੰਦੀ ਹੈ, ਜਿਸ ਕਾਰਨ ਉਹ ਲਗਾਤਾਰ ਮੂਸੇਵਾਲਾ ਦੀ ਰੇਕੀ ਕਰ ਰਿਹਾ ਸੀ। ਬਿੱਟੂ ਲਾਰੈਂਸ ਨਾਲ ਜੇਲ੍ਹ ਵਿੱਚ ਬੰਦ ਹੈ। ਬਿਸ਼ਨੋਈ ਅਤੇ ਪ੍ਰਿਅਵਰਤ ਫੌਜੀ ਦੇ ਲਗਾਤਾਰ ਸੰਪਰਕ ਵਿੱਚ ਸਨ। ਮਾਨਸਾ ਦੇ ਸੀ।ਆਈ।ਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਇਸ ਨੂੰ ਡੱਬਵਾਲੀ ਤੋਂ ਗ੍ਰਿਫਤਾਰ ਕੀਤਾ ਹੈ, ਇਹ ਕਾਫੀ ਸਮੇਂ ਤੋਂ ਪੁਲਿਸ ਨੂੰ ਸਿੱਧੂ ਮੂਸੇ ਵਾਲੇ ਮਾਮਲੇ ‘ਚ ਲੋੜੀਂਦਾ ਸੀ, ਜਿਸ ‘ਤੇ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

Total Views: 68 ,
Real Estate