ਇਹਨਾਂ ਦੇ ਵਿਧਾਇਕਾਂ ਦੇ ਕੋਈ 25 ਰੁਪਏ ਨਾ ਦੇਵੇ : ਰਾਜ ਕੁਮਾਰ ਵੇਰਕਾ

ਭਾਜਪਾ ਨੇ ਸਾਡੇ 10 ਵਿਧਾਇਕਾਂ ਨੂੰ 25-25 ਕਰੋੜ ਦੀ ਪੇਸ਼ਕਸ਼ ਕੀਤੀ: ਚੀਮਾ
ਆਪ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਕਾਨੂੰਨੀ ਰਾਇ ਲੈ ਕੇ ਭਾਜਪਾ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ। ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਪੰਜਾਬ ਵਿਚ ‘ਅਪਰੇਸ਼ਨ ਲੋਟਸ’ ਦਾ ਇਲਜ਼ਾਮ ਲਾਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਡੇਗਣ ਲਈ 1375 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਕਾਨੂੰਨੀ ਰਾਇ ਲੈ ਕੇ ਭਾਜਪਾ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ।
ਇਸ ਮਾਮਲੇ ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਇਹ ਸਰਾਸਰ ਝੂਠ ਬੋਲ ਰਹੇ ਹਨ, ਉਨ੍ਹਾਂ ਕਿਹਾ ਕਿ ਇਹਨਾ ਦੇ ਵਿਧਾਇਕਾਂ ਦੇ ਕੋਈ 25 ਰੁਪਏ ਨਾ ਦੇਵੇ ਇਹ 25 ਕਰੋੜ ਕਹਿੰਦੇ ।

Total Views: 237 ,
Real Estate