ਯੂਕਰੇਨੀ ਰਾਸ਼ਟਰਪਤੀ ਜ਼ੇਲੈਂਸਕੀ ਦੀ ਕਾਰ ਹੋਈ ਹਾਦਸਾਗ੍ਰਸਤ

ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਪਰ ਇਸ ਹਾਦਸੇ ’ਚ ਉਨ੍ਹਾਂ ਦੇ ਕੋਈ ਗੰਭੀਰ ਸੱਟ ਵੱਜਣ ਤੋਂ ਬਚਾਅ ਰਿਹਾ। ਰਾਸ਼ਟਰਪਤੀ ਦੇ ਬੁਲਾਰੇ ਸੇਰਹੀ ਨਿਕੀਫੋਰੋਵ ਨੇ ਅੱਜ ਦੱਸਿਆ ਕਿ ਇੱਥੇ ਰਾਜਧਾਨੀ ਕੀਵ ’ਚ ਇੱਕ ਕਾਰ ਜ਼ੇਲੈਂਸਕੀ ਦੇ ਵਾਹਨ ਤੇ ਉਨ੍ਹਾਂ ਦੇ ਕਾਫਲੇ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਜ਼ਖ਼ਮੀ ਹੋਏ ਕਾਰ ਚਾਲਕ ਨੂੰ ਮੁੱਢਲੀ ਸਹਾਇਤਾ ਦੇ ਕੇ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਰਾਸ਼ਟਰਪਤੀ ਦੀ ਜਾਂਚ ਕੀਤੀ ਹੈ ਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਵੱਜੀ। ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 46 ,
Real Estate