ਚੰਡੀਗੜ੍ਹ ਯੂਨੀਵਰਸਿਟੀ MMS ਕੇਸ, ਪੁਲਿਸ ਨੇ ਨੌਜਵਾਨ ਨੂੰ ਸ਼ਿਮਲਾ ਤੋਂ ਕੀਤਾ ਗ੍ਰਿਫਤਾਰ: ‘ਯੂਨੀਵਰਸਿਟੀ ਪ੍ਰਬੰਧਕ ਦੋਸ਼ੀਆਂ ਨੂੰ ਬਚਾਅ ਰਹੇ ਹਨ’-ਵਿਦਿਆਰਥੀਆਂ

ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਤੋਂ ਬਾਅਦ ਵੱਡੀ ਪੱਧਰ ’ਤੇ ਰੋਹ ਭੜਕ ਗਿਆ। ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਯੂਨੀਵਰਸਿਟੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਪਰ ਕੁਝ ਕੁੜੀਆਂ ਬੋਹੋਸ਼ ਜ਼ਰੂਰ ਹੋ ਗਈਆਂ ਸਨ। ਉੱਧਰ, ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੁਲਜ਼ਮ ਕੋਲੋਂ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ ਬਲਕਿ ਉਸ ਨੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਨਾਲ ਆਪਣੀ ਹੀ ਵੀਡੀਓ ਸਾਂਝੀ ਕੀਤੀ ਸੀ। ਵਿਦਿਆਰਥਣ ਨੇ ਸ਼ਿਮਲਾ ਦੇ ਜਿਸ ਲੜਕੇ ਨੂੰ ਵੀਡੀਓ ਭੇਜੀ ਸੀ, ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਵਿਦਿਆਰਥੀਆਂ ਵੱਲੋਂ ਲਗਾਤਾਰ ਇਨਸਾਫ਼ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ। ਵਿਦਿਆਰਥਣਾਂ ਅਤੇ ਵਿਦਿਆਰਥੀ ਮਿਲ ਕੇ ਯੂਨੀਵਰਸਿਟੀ ਅੰਦਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਾਲੇ ਚੋਲੇ ਪਹਿਨੇ ਗਏ ਅਤੇ ਮਨੁੱਖੀ ਚੇਨ ਬਣਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਨਿਰਪੱਖ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਮਾਮਲੇ ਵਿੱਚ ਪੁਲਿਸ ਕੁੱਝ ਕਹਿ ਰਹੀ ਹੈ, ਯੂਨੀਵਰਸਿਟੀ ਪ੍ਰਬੰਧਕ ਕੁੱਝ ਕਹਿ ਰਹੇ ਹਨ ਅਤੇ ਸਾਹਮਣੇ ਆਈਆਂ ਵੀਡੀਓਜ਼ ਕੁੱਝ ਹੋਰ ਹੀ ਬਿਆਨ ਕਰ ਰਹੀਆਂ ਹਨ।
Total Views: 44 ,
Real Estate