ਕੈਪਟਨ ਦੀ ਪਾਰਟੀ ਦਾ ਅੱਜ ਭਾਜਪਾ ਵਿੱਚ ਹੋਵੇਗਾ ਰਲੇਵਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਸਾਬਕਾ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ। ਕੈਪਟਨ ਬੀਤੇ ਸ਼ਾਮ ਦਿੱਲੀ ਲਈ ਰਵਾਨਾ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਆਪਣੇ ਬੇਟੇ, ਬੇਟੀ ਅਤੇ ਕੁਝ ਸਾਬਕਾ ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋਏ ਸਨ। ਅੱਜ ਸ਼ਾਮ 4।30 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ ਤੇ ਇਸ ਦੇ ਨਾਲ ਹੀ ਕਈ ਸਾਬਕਾ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਕੈਪਟਨ ਦੇ ਨਾਲ ਪੰਜਾਬ ਦੇ ਕਰੀਬ 6 ਤੋਂ 7 ਸਾਬਕਾ ਵਿਧਾਇਕ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ।
ਕਾਂਗਰਸ ਚੋਂ ਕੱਢੇ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨਸਭਾ ਚੋਣਾਂ ਵੱਖਰੀ ਪਾਰਟੀ ਬਣਾਕੇ ਲੜੇ ਸਨ, ਜਿਹਨਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਉਹਨਾਂ ਨੂੰ ਸਫ਼ਲਤਾ ਨਹੀਂ ਮਿਲੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਕਾਰਗੁਜ਼ਾਰੀ ਤੋਂ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਖੁਸ਼ ਨਹੀਂ ਸਨ, ਜਿਸ ਤੋਂ ਮਗਰੋਂ ਵਿਧਾਇਕਾਂ ਨੇ ਇਕੱਠੇ ਹੋਕੇ ਹਾਈਕਮਾਨ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ। ਪੱਤਰ ‘ਤੇ ਕਾਰਵਾਈ ਕਰਦੇ ਹੋਏ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤੇ ਦੇ ਕੰਮ ਕਰਨ ਲਈ ਕਿਹਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਉਹ ਵੀ ਪੂਰੇ ਨਹੀਂ ਕਰ ਸਕੇ, ਜਿਸ ਤੋਂ ਬਾਅਦ ਹਾਈਕਮਾਨ ਨੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ।

Total Views: 282 ,
Real Estate