
ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਫੇਰੀ ਕਿਹਾ ਕਿ ਜਹਾਜ਼ ਚੜਨ ਵੇਲੇ ਸੀਐਮ ਕੋਲੋਂ ਵੱਧ ਖਾਧਾ-ਪੀਤਾ ਗਿਆ। ਇਸ ਕਰਕੇ ਉਨ੍ਹਾਂ ਨੂੰ ਡੀਪਲੇਨ ਕਰ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਸੇ ਕਰਕੇ ਉਹ ਵੇਲੇ ਸਿਰ ਦੇਸ਼ ਪੁੱਜ ਨਹੀਂ ਸਕੇ ਜੋ ਨਮੋਸ਼ੀ ਦੀ ਗੱਲ ਹੈ ਕਿਉਂਕਿ ਸੀਐਮ ਦਾ ਸਾਰੇ ਸਟਾਫ ਦਾ ਸਾਮਾਨ ਵੀ ਏਅਰਪੋਰਟ ‘ਤੇ ਉਤਾਰਣਾ ਪਿਆ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਜਰਮਨੀ ਫੇਰੀ ਨੇ ਪੰਜਾਬ ਤੇ ਪੰਜਾਬੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਵਾਇਆ ਹੈ ਕਿਉਂਕਿ ਪਹਿਲਾਂ ਬੀਐਮਡਬਲਿਊ ਨੇ ਪੰਜਾਬ ‘ਚ ਨਿਵੇਸ਼ ਕਰਨ ਤੋਂ ਸਾਫ ਮਨਾ ਕਰ ਦਿੱਤਾ। ਹੁਣ ਜਰਮਨੀ ਏਅਰਪੋਰਟ ‘ਤੇ ਹੰਗਾਮੇ ਦੀ ਚਰਚਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੱਦੇ ਗਏ ਕੌਮੀ ਇਜਲਾਸ ‘ਤੇ ਸੀਐਮ ਭਗਵੰਤ ਮਾਨ ਦਾ ਨਾ ਪੁੱਜਣਾ, ਸਾਫ ਸੰਕੇਤ ਹੈ ਕਿ ਕੋਈ ਗੜਬੜ ਤਾਂ ਹੋਈ ਹੈ।
ਉਧਰ, ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਨਾਸਾਜ਼ ਹੋਣ ਕਾਰਨ ਉਨ੍ਹਾਂ ਨੇ ਇੱਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ।
















