ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਇੱਥੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਨੇਤਾ ਹਾਜ਼ਰ ਨਹੀਂ ਸੀ ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਉਹ ਭਾਜਪਾ ਦੇ ਵੱਡੇ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸੇ ਦੌਰਾਨ ਕੈਪਟਨ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ , ਕੈਪਟਨ ਅਮਰਿੰਦਰ ਸਿੰਘ ਦਾ ਮੁੰਡਾ ਰਣਇੰਦਰ ਤੇ ਧੀ ਜੈਇੰਦਰ ਕੌਰ ਨੇ ਵੀ ਭਾਜਪਾ ਦੀ ਮੈਂਬਰਸਿ਼ਪ ਲੈ ਲਈ ਹੈ ।

Total Views: 60 ,
Real Estate