ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਹੋਸਟਲ ‘ਚ ਖੁਦਕੁਸ਼ੀ

ਜਲੰਧਰ-ਲੁਧਿਆਣਾ ਮਾਰਗ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਬੀਤੀ ਸ਼ਾਮ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਪਰ ਦੇਰ ਰਾਤ ਬਾਕੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਮੌਕੇ ਪੁਲਿਸ ਨੂੰ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਸੀ। ਇਸ ਗੱਲ ਦਾ ਜਦੋਂ ਹੋਸਟਲ ਦੇ ਹੋਰ ਵਿਦਿਆਰਥੀਆਂ ਨੂੰ ਪਤਾ ਲੱਗਿਆ ਤਾਂ ਉਹ ਇਕੱਠੇ ਹੋ ਗਏ ਅਤੇ ਅੱਧੀ ਰਾਤ ਨੂੰ ਯੂਨੀਵਰਸਿਟੀ ਕੈਂਪਸ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਐਲਪੀਯੂ ਮੈਨੇਜਮੈਂਟ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਦੋਂ ਕੁਝ ਵਿਦਿਆਰਥੀ ਪ੍ਰਦਰਸ਼ਨ ਕਰਨ ਲਈ ਯੂਨੀਵਰਸਿਟੀ ਦੇ ਗੇਟ ਤੋਂ ਬਾਹਰ ਆਉਣ ਲੱਗੇ ਤਾਂ ਉੱਥੇ ਤਾਇਨਾਤ ਸੁਰੱਖਿਆ ਗਾਰਡਾਂ ਅਤੇ ਪੁਲਿਸ ਨੇ ਉਹਨਾਂ ਨੂੰ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਡੇਢ ਘੰਟੇ ਤੱਕ ਨਾਅਰੇਬਾਜ਼ੀ ਕਰਦੇ ਰਹੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਂਬੂਲੈਂਸ ਦੇਰੀ ਨਾਲ ਯੂਨੀਵਰਸਿਟੀ ਪਹੁੰਚੀ। ਘਟਨਾ ਦੀ ਸੂਚਨਾ ਮਿਲਣ ’ਤੇ ਫਗਵਾੜਾ ਦੇ ਏਡੀਸੀ ਨਯਨ ਜੱਸਲ, ਐਸਪੀ ਫਗਵਾੜਾ ਮੁਖਤਿਆਰ ਰਾਏ, ਡੀਐਸਪੀ ਜਸਪ੍ਰੀਤ ਸਿੰਘ ਅਤੇ ਚਹੇੜੂ ਚੌਕੀ ਦੇ ਇੰਚਾਰਜ ਦਰਸ਼ਨ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ।

Total Views: 67 ,
Real Estate