ਆਸ਼ੂ ਖਿਲਾਫ ਨਵਜੋਤ ਸਿੰਘ ਸਿੱਧੂ ਗਵਾਹ ਵਜੋਂ ਤਲਬ !

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਚੇਂਜ ਲੈਂਡ ਯੂਜ਼ (ਸੀਐਲਯੂ) ਘੁਟਾਲੇ ਨੂੰ ਲੈ ਕੇ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਸ਼ਿਕਾਇਤ ਮਾਮਲੇ ‘ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਨੇ ਬਤੌਰ ਗਵਾਹ ਅਦਾਲਤ ‘ਚ ਤਲਬ ਕੀਤਾ ਹੈ। ਇਸ ‘ਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਗਵਾਹ ਦੇ ਰੂਪ ‘ਚ ਤਲਬ ਕਰਨ ਦੀ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਸਿੱਧੂ ਨੇ ਸੈਸ਼ਨ ਕੋਰਟ ‘ਚ ਲਗਾਈ ਪਟੀਸ਼ਨ ਵਿਚ ਉਨ੍ਹਾਂ ਦਾ ਨਾਂ ਗਵਾਹ ਦੇ ਤੌਰ ‘ਤੇ ਹਟਾਉਣ ਜਾਂ ਫਿਰ ਵੀਡੀਓ-ਕਾਨਫਰੰਸਿੰਗ ਜ਼ਰੀਏ ਉਸ ਤੋਂ ਪੁੱਛਗਿੱਛ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ।

Total Views: 5 ,
Real Estate