ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਕੀਤਾ ਰੱਦ

ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਦਾ ਭਲਕੇ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ ‘ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ 22 ਸਤੰਬਰ (ਵੀਰਵਾਰ) ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਜ਼ਬਰਦਸਤ ਬਹੁਮਤ ਦਿੱਤਾ ਸੀ ਪਰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੀਆਂ ਕੁਝ ਤਾਕਤਾਂ ਸਾਡੇ ਵਿਧਾਇਕ ਨੂੰ ਧਨ-ਦੌਲਤ ਦੇ ਸਹਾਰੇ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਕਰਕੇ ਅਸੀਂ ਇਸ ਵਿਸ਼ੇਸ਼ ਇਜਲਾਸ ਵਿਚ ਸੂਬੇ ਦੇ ਲੋਕਾਂ ਦਾ ਭਰੋਸਾ ਹਾਸਲ ਕਰਨ ਦਾ ਫੈਸਲਾ ਲਿਆ ਹੈ।”
ਕਾਂਗਰਸ ਵਿਧਾਇਕ ਸੁਖਪਾਲ ਪਾਲ ਖਹਿਰਾ ਨੇ ਆਪ ਵੱਲੋਂ ਇੱਕ ਦਿਨ ਲਈ ਸੱਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਬਾਰੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ।
ਕੱਲ੍ਹ ਵਿਧਾਨ ਸਭਾ ‘ਚ ਮਾਨ ਸਰਕਾਰ ਦੇ ਭਰੋਸਗੀ ਮਤੇ ‘ਤੇ ਵੋਟਿੰਗ ਹੋਣੀ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਪ੍ਰੋ। ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ।
Total Views: 5 ,
Real Estate