ਵਿਧਾਨ ਸਭਾ ਦਾ ਸੈਸ਼ਨ ਰਾਜਪਾਲ ਵੱਲੋਂ ਰੱਦ ਕੀਤਾ ਤਾਂ ਵਿਰੋਧੀ ਧਿਰਾਂ ਕੀਤਾ ਸਵਾਗਤ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ ਜੋ ਭਰੋਸਗੀ ਮਤੇ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।ਸੈਸ਼ਨ ਰੱਦ ਹੋਣ ਉਪਰੰਤ ਪੰਜਾਬ ਵਿੱਚ ਸਿਆਸੀ ਮਾਹੌਲ ਵੀ ਭੱਖ ਗਿਆ। ਕਾਂਗਰਸ ਅਤੇ ਬੀਜੇਪੀ ਨੇ ਜਿੱਥੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਤਾਂ ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ।

Total Views: 4 ,
Real Estate