ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਮੰਗੀ ਵਿਧਾਨਕ ਕੰਮਾਂ ਦੀ ਸੂਚੀ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 27 ਸਤੰਬਰ ਨੂੰ ਸੱਦਿਆ ਹੈ। ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਬਾਰੇ ਰਾਜ ਭਵਨ ਨੇ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਨੂੰ ਪੱਤਰ ਭੇਜ ਕੇ ਸੈਸ਼ਨ ਸਬੰਧੀ ਪੂਰੇ ਬਿਜ਼ਨੈੱਸ ਦੀ ਜਾਣਕਾਰੀ ਮੰਗੀ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਪੰਜਾਬ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਦੇ ਸੰਦਰਭ ਵਿੱਚ ਪੰਜਾਬ ਦੇ ਰਾਜਪਾਲ ਨੂੰ ਪੱਤਰ ਭੇਜ ਕੇ ਸੈਸ਼ਨ ਦੀ ਮਨਜ਼ੂਰੀ ਮੰਗੀ ਸੀ। ਜਾਣਕਾਰੀ ਅਨੁਸਾਰ ਵਿਧਾਨ ਸਭਾ ਸਕੱਤਰੇਤ ਨੇ ਰਾਜਪਾਲ ਨੂੰ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਸਬੰਧੀ ਪੱਤਰ ਤਾਂ ਭੇਜ ਦਿੱਤਾ ਪਰ ਵਿਧਾਨਕ ਕੰਮਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ। ਉਨ੍ਹਾਂ ਟਵਿਟ ਕੀਤਾ ਹੈ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਮਹਿਜ਼ ਇੱਕ ਰਸਮ ਹੈ। 75 ਸਾਲਾਂ ਵਿੱਚ, ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ ਭੳਛ ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਅਗਲੀ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਉਸ ਦੁਆਰਾ ਪ੍ਰਵਾਨਿਤ ਕਰਨ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਸਤੰਬਰ ਦਾ ਸੈਸ਼ਨ ਇੱਕ ਦਿਨ ਪਹਿਲਾ ਰਾਜਪਾਲ ਦੇ ਹੁਕਮਾਂ ਉਤੇ ਰੱਦ ਕਰ ਦਿੱਤਾ ਸੀ।
Total Views: 63 ,
Real Estate