
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਕੱਤਰ ਰਾਹੀਂ ਰਾਜਪਾਲ ਨੂੰ ਸੂਚਿਤ ਕੀਤਾ ਗਿਆ ਕਿ ਇਸ ਸੈਸ਼ਨ ਵਿਚ ਵਪਾਰ ਨਾਲ ਸਬੰਧਤ ਮੱਦਾਂ ਵੀ ਵਿਚਾਰੀਆਂ ਜਾਣਗੀਆਂ।
Total Views: 354 ,
Real Estate
















