ਨਸ਼ਾ ਤਸਕਰਾਂ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਦੀ ਚੇਤਾਵਨੀ “ਬਲਡੋਜ਼ਰ ਤਿਆਰ ਖੜ੍ਹੇ ਨੇ, ਜਾਂ ਨਸ਼ੇ ਦਾ ਕਾਰੋਬਾਰ ਛੱਡੋ ਜਾਂ ਹਰਿਆਣਾ ਛੱਡ ਦਿਓ”

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਖਿਆ ਹੈ ਕਿ ਹਰਿਆਣਾ ‘ਚ ਨਸ਼ੇ ਦਾ ਕਾਰੋਬਾਰ ਕਰਨਾ ਬੰਦ ਕਰ ਦਿਓ ਜਾਂ ਮੇਰਾ ਹਰਿਆਣਾ ਛੱਡ ਦਿਓ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ (ਤਸਕਰਾਂ) ਨੂੰ ਇਥੇ ਨਹੀਂ ਰਹਿਣ ਦੇਵਾਂਗੇ, ਅਸੀਂ ਉਨ੍ਹਾਂ ਸਾਰਿਆਂ ਦੀਆਂ ਲਿਸਟਾਂ ਬਣਾ ਦਿੱਤੀਆਂ ਹਨ, ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਧਨ ਕਮਾਇਆ ਹੈ। ਅਸੀਂ ਉਨ੍ਹਾਂ ਸਾਰਿਆਂ ‘ਤੇ ਕਾਰਵਾਈ ਕਰਾਂਗੇ, ਸਾਰੇ ਜ਼ਿਲਿਆਂ ‘ਚ ਮੇਰੇ ਬੁਲਡੋਜ਼ਰ ਤਿਆਰ ਖੜ੍ਹੇ ਹਨ।
ਰੋਹਤਕ ‘ਚ ਨਸ਼ਾ ਤਸਕਰੀ ‘ਚ ਸ਼ਾਮਲ ਲੋਕਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਇਕੱਠੀ ਕੀਤੀ ਗਈ ਪ੍ਰਾਪਰਟੀ ਨੂੰ ਢਾਹਿਆ ਜਾ ਰਿਹਾ ਹੈ। ਸ਼ਨੀਵਾਰ ਸਵੇਰੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਗਿਣਤੀ ‘ਚ ਪੁਲਿਸ ਫੋਰਸ ਅਤੇ ਜੇ।ਸੀ।ਬੀ ਮਸ਼ੀਨਾਂ ਨਾਲ ਸ਼ਹਿਰ ਦੇ ਖੋਖਰਾਕੋਟ ਇਲਾਕੇ ‘ਚ ਪਹੁੰਚੇ ਅਤੇ 3 ਘਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ। ਜਿਨ੍ਹਾਂ ਦੇ ਲੋਕਾਂ ਦੇ ਘਰ ਟੁੱਟੇ ਹਨ, ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੋਟਿਸ ਨਹੀਂ ਦਿੱਤਾ ਗਿਆ। ਪ੍ਰਸ਼ਾਸਨ ਨੇ ਅਚਾਨਕ ਉਨ੍ਹਾਂ ਨੂੰ ਬੇਘਰ ਕਰ ਦਿੱਤਾ, ਜਿਹੜੇ ਲੋਕ ਨਸ਼ਾ ਕਰਦੇ ਸਨ, ਉਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪਰਿਵਾਰ ਨੂੰ ਸਜ਼ਾ ਕਿਉਂ ਮਿਲ ਰਹੀ ਹੈ?
ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਹ ਪੁਰਾਤੱਤਵ ਵਿਭਾਗ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਸੀ ਅਤੇ ਇਸ ਦੇ ਨਾਲ ਹੀ ਇਹ ਲੋਕ ਨਸ਼ਿਆਂ ਦਾ ਕਾਰੋਬਾਰ ਕਰਦੇ ਸਨ, ਇਸ ਲਈ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਰਾਤੱਤਵ ਵਿਭਾਗ ਦੀਆਂ ਹਦਾਇਤਾਂ ’ਤੇ ਅਸੀਂ ਸਿਰਫ਼ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਮੌਕੇ ਸੈਂਕੜੇ ਪੁਲਿਸ ਮੁਲਾਜ਼ਮ ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾ ਪੁਲਿਸ ਮੁਲਾਜ਼ਮ ਸਨ, ਹਾਜ਼ਰ ਸਨ।

Total Views: 31 ,
Real Estate