ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੰਗਾਮੇ ਤੋਂ ਸ਼ੁਰੂਆਤ ਹੋਈ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲੱਗੇ ਤਾਂ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੀ ਮੰਗ ਸੀ ਕਿ ਭਰੋਸਗੀ ਮਤਾ ਨਾ ਲੈ ਕੇ ਆਇਆ ਜਾਵੇ। ਇਸ ਮਗਰੋਂ ਸੈਸ਼ਲ ਨੂੰ 15 ਮਿੰਟ ਲਈ ਮੁਲਤਵੀ ਕੀਤਾ ਗਿਆ। ਜਦੋਂ ਕਾਰਵਾਈ ਮੁੜ ਹੋਈ ਤਾਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੋਲਣਾ ਸ਼ੁਰੂ ਕੀਤਾ। ਵਿਰੋਧੀ ਧਿਰ ਨੇ ਮੁੜ ਹੰਗਾਮਾ ਸ਼ੁਰੂ ਕਰ ਦਿੱਤਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਹਿਲਾਂ ਵਿਰੋਧੀ ਧਿਰ ਨੂੰ ਵਾਰ-ਵਾਰ ਬੇਨਤੀ ਕੀਤੀ ਕਿ ਉਹ ਹੰਗਾਮਾ ਨਾ ਕਰਨ ਪਰ ਵਿਰੋਧੀ ਧਿਰ ਨੇ ਉਨ੍ਹਾਂ ਦੀ ਅਪੀਲ ਨੂੰ ਨਹੀਂ ਮੰਨਿਆ। ਇਸ ਮਗਰੋਂ ਮਾਰਸ਼ਲਾਂ ਨੂੰ ਹੁਕਮ ਦਿੱਤਾ ਗਿਆ ਕਿ ਉਹ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢ ਦੇਣ।
ਕਾਂਗਰਸ ਦੇ ਸਾਰੇ ਵਿਧਾਇਕ ‘ਪੰਜਾਬ ਸਰਕਾਰ ਮੁਰਦਾਬਾਦ’ ਤੇ ‘ਸਪੀਕਰ ਸਾਹਬ ਮੁਰਦਾਬਾਦ’ ਦੇ ਨਾਅਰੇ ਲਗਾਉਂਦੇ ਬਾਹਰ ਆ ਗਏ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਰਾਜਪਾਲ ਵੱਲੋਂ ਭਰੋਸਗੀ ਮਤੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ ਤਾਂ ਕਿਉਂ ਪੰਜਾਬ ਸਰਕਾਰ ਇਹ ਮਤਾ ਲੈ ਕੇ ਆ ਰਹੀ ਹੈ। ਉਨ੍ਹਾਂ ਨੇ ਭਰੋਸਗੀ ਮਤੇ ਨੂੰ ਗ਼ੈਰ-ਸੰਵਿਧਾਨਕ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਾਫ ਨਹੀਂ ਕੀਤਾ ਸੀ ਕਿ ਉਹ ਭਰੋਸਗੀ ਮਤਾ ਲੈ ਕੇ ਆਉਣਗੇ ਜਾਂ ਨਹੀਂ। ਇਸ ਮਗਰੋਂ ਉਨ੍ਹਾਂ ਨੇ ਪਹਿਲਾਂ ਹੀ ਸ਼ੁਰੂਆਤ ਭਰੋਸਗੀ ਮਤੇ ਨਾਲ ਕੀਤੀ। ਇਹ ਲਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਹ ਦਰਸਾ ਰਹੀ ਹੈ ਕਿ ਉਹ ਰਾਜਪਾਲ ਦੀ ਗੱਲ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।” “ਪੰਜਾਬ ਸਰਕਾਰ ਨੇ ਪੂਰੇ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੂੰ, ਰਾਜਪਾਲ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਦੇ ਏਜੰਡੇ ਉੱਤੇ ਪਰਾਲੀ ਦਾ ਮੁੱਦਾ ਸੀ, ਜੀਐੱਸਟ ਸਣੇ ਹੋਰ ਮੁੱਦੇ ਸਨ ਪਰ ਭਰੋਸਗੀ ਮਤਾ ਏਜੰਡੇ ਉੱਤੇ ਨਹੀਂ ਸੀ।”
ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਕੀਤਾ ਪੇਸ਼
Total Views: 364 ,
Real Estate



















