ਕਾਂਗਰਸ ਪ੍ਰਧਾਨ ਲਈ ਮੱਲਿਕਾਰਜੁਨ ਖੜਗੇ ਦੇ ਨਾਂ ’ਤੇ ਬਣੇਗੀ ਸਹਿਮਤੀ

ਮੱਲਿਕਾਰਜੁਨ ਖੜਗੇ (80) ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਸੰਭਾਵਨਾ ਹੈ ਕਿ ਉਨ੍ਹਾਂ ਦੇ ਨਾਂ ’ਤੇ ਪਾਰਟੀ ਆਗੂਆਂ ਵਿੱਚ ਸਹਿਮਤੀ ਬਣ ਸਕਦੀ ਹੈ। ਉੱਧਰ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਨੇ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਤੋਂ ਨਾਂਹ ਕਰਦਿਆਂ ਖੜਗੇ ਦੀ ਨਾਮਜ਼ਦਗੀ ਵਿੱਚ ਪ੍ਰਸਤਾਵਕ ਬਣਨ ਦਾ ਐਲਾਨ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਸਵੇਰੇ ਖੜਗੇ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਚੋਣ ਲੜਨ ਦੀ ਬੇਨਤੀ ਕੀਤੀ ਗਈ, ਜਿਸ ਸਬੰਧੀ ਖੜਗੇ ਨੇ ਹਾਮੀ ਭਰ ਦਿੱਤੀ ਹੈ। ਖੜਗੇ ਨੂੰ ਇਕ ਅਜਿਹੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ ਜਿਸ ਦੇ ਨਾਂ ’ਤੇ ਦੇਸ਼ ਭਰ ਵਿੱਚ ਸਹਿਮਤੀ ਬਣ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਖੜਗੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਤੇ ਪਾਰਟੀ ਦੇ ‘ਇਕ ਵਿਅਕਤੀ, ਇਕ ਅਹੁਦਾ’ ਨਿਯਮ ਤਹਿਤ ਇਹ ਕੁਰਸੀ ਦਿਗਵਿਜੈ ਸਿੰਘ ਕੋਲ ਜਾ ਸਕਦੀ ਹੈ। ਸ਼ਸ਼ੀ ਥਰੂਰ ਵੱਲੋਂ ਵੀ ਅੱਜ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ ਅਤੇ ਬਾਅਦ ਵਿੱਚ ਉਹ ਖੜਗੇ ਦੇ ਸਮਰਥਨ ’ਚ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ।

Total Views: 261 ,
Real Estate