ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੀਪਕ ਟੀਨੂੰ ਮਾਨਸਾ ਦੇ ਥਾਣਾ ਸੀਆਈਏ ਸਟਾਫ ਵਿਚ ਬੰਦ ਸੀ। ਬੀਤੇ ਦਿਨੀਂ ਮਾਨਸਾ ਪੁਲਿਸ ਗੋਇੰਦਵਾਲ ਜੇਲ ਤੋਂ ਪ੍ਰੋਡਕਸ਼ਨ ਵਾਰੰਟ ਉੱਪਰ ਦੀਪਕ ਟੀਨੂੰ ਮਾਨਸਾ ਲੈ ਕੇ ਆਈ ਸੀ।
ਇਸੇ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ ਕਈ ਨਾਮਵਰ ਲੋਕਾਂ ਦੇ ਪੰਜਾਬ ਪੁਲੀਸ ਨੂੰ ਨਾਮ ਵੀ ਦਰਜ ਕਰਵਾਏ ਹਨ ਪਰ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਉਨ੍ਹਾਂ ਪੰਜਾਬ ਪੁਲਸ ਦੀ ਕਸਟੱਡੀ ਵਿੱਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋ ਜਾਣ ਤੇ ਬੋਲਦਿਆਂ ਕਿਹਾ ਕਿ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਅਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਬੇਸ਼ੱਕ ਉਨ੍ਹਾਂ ਨੂੰ ਆਪਣੀ ਜਾਨ ਹੀ ਕੁਰਬਾਨ ਕਿਉਂ ਨਾ ਕਰਨੀ ਪਵੇ ਪਰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੇ ਲਈ ਹਰ ਹੀਲਾ ਵਰਤਣਗੇ  ।
Total Views: 272 ,
Real Estate