ਗੈਂਗਸਟਰ ਫਰਾਰ, ਪੁਲਿਸ ਅਧਿਕਾਰੀ ਗ੍ਰਿਫਤਾਰ

ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਡੀਜੀਪੀ ਪੰਜਾਬ ਨੇ ਵੱਡੀ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਡੀਜੀਪੀ ਦੇ ਹੁਕਮਾਂ ‘ਤੇ ਦੀਪਕ ਟੀਨੂੰ ਦੀ ਹਿਰਾਸਤ ਦੌਰਾਨ ਡਿਊਟੀ ‘ਤੇ ਤੈਨਾਤ ਮਾਨਸਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡ ਰਾਹੀਂ ਦਿੱਤੀ। ਉਨ੍ਹਾ ਦੱਸਿਆ ਕਿ ਸੀਆਏ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗ੍ਰਿਫਤਾਰ ਕਰ ਲਿਆ ਹੈ। ਇਸਦੇ ਨਾਲ ਹੀ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੀਆਈਏ ਪੁਲਿਸ ਅਧਿਕਾਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ, 120ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਟੀਨੂੰ ਨੂੰ ਗ੍ਰਿਫ਼ਤਾਰ ਕਰਨ ਲਈ ਪੂਰੀ ਤਰ੍ਹਾਂ ਛਾਪੇਮਾਰੀ ਕਰ ਰਹੀ ਹੈ ਅਤੇ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। 

Total Views: 251 ,
Real Estate