ਤਹਿਰਾਨ ਤੋਂ ਚੀਨ ਜਾ ਰਹੇ ਜਹਾਜ਼ ‘ਚ ਬੰਬ ਹੋਣ ਦੀ ਮਿਲੀ ਸੂਚਨਾ

ਦਿੱਲੀ-ਜੈਪੁਰ ‘ਚ ਨਹੀ ਮਿਲੀ ਲੈਂਡਿੰਗ ਦੀ ਇਜਾਜ਼ਤ
ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਚੀਨ ਜਾ ਰਹੇ ਮਹਾਨ ਏਅਰ ਦੇ ਜਹਾਜ਼ ਵਿਚ ਬੰਬ ਹੋਣ ਦੀ ਖਬਰ ਤੋਂ ਬਾਅਦ ਜਹਾਜ਼ ਨੂੰ ਦਿੱਲੀ ਦੇ ਏਅਰਪੋਰਟ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਦਿੱਲੀ ਏਅਰਪੋਰਟ ‘ਤੇ ਉਤਰਨ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਜਹਾਜ਼ ਭਾਰਤੀ ਹਵਾਈ ਖੇਤਰ ਛੱਡ ਕੇ ਚੀਨ ਵੱਲ ਰਵਾਨਾ ਹੋ ਗਿਆ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਜਹਾਜ਼ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਦਿੱਲੀ ‘ਚ ਸੁਰੱਖਿਆ ਏਜੰਸੀਆਂ ਨੂੰ ਜਹਾਜ਼ ‘ਚ ਬੰਬ ਹੋਣ ਦੀ ਸੰਭਾਵਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਹਾਜ਼ ਨੂੰ ਦਿੱਲੀ ‘ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਈਰਾਨੀ ਯਾਤਰੀ ਜਹਾਜ਼ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਯਾਤਰੀ ਜਹਾਜ਼ ਦਿੱਲੀ ਹਵਾਈ ਖੇਤਰ ਵੱਲ ਵਧ ਰਿਹਾ ਸੀ। ਭਾਰਤੀ ਹਵਾਈ ਖੇਤਰ ਵਿੱਚ ਦਾਖਲ ਹੋਣ ਤੋਂ ਬਾਅਦ, ਜਹਾਜ਼ ਨੇ ਭਾਰਤੀ ਹਵਾਈ ਆਵਾਜਾਈ ਕੰਟਰੋਲ ਨੂੰ ਬੰਬ ਅਲਰਟ ਭੇਜਿਆ।ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਹਵਾਈ ਸੈਨਾ ਦੇ Su-30 MKI ਲੜਾਕੂ ਜਹਾਜ਼ ਯਾਤਰੀ ਜਹਾਜ਼ ਨੂੰ ਰੋਕਣ ਲਈ ਭੇਜੇ ਗਏ ਸਨ।
Total Views: 294 ,
Real Estate